Punjab

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਹੇਠ ਲਗਇਆ ਕੈਂਪ

ਇਹ ਕੈਂਪ ਜੱਚਾ ਬੱਚਾ ਦੀ ਮੌਤ ਦਰ ਘਟਾਉਣ ਲਈ ਮਹੱਤਵਪੂਰਨ ਕਦਮ– ਡਾ: ਮਨਦੀਪ ਕੌਰ

ਫ਼ਿਰੋਜ਼ਪੁਰ, 23 ਜਨਵਰੀ (ਬਾਲ ਕਿਸ਼ਨ)– ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਾਜਵਿੰਦਰ ਕੌਰ ਦੇ ਦਿਸ਼ਾਨਿਰਦੇਸ਼ਾਂ ਹੇਠ ਗਰਭਵਤੀ ਔਰਤਾਂ ਦੀ ਸਿਹਤ ਨੂੰ ਸੁਰੱਖਿਅਤ ਅਤੇ ਸੰਭਾਲਯੋਗ ਬਣਾਉਣ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਸਿਵਲ ਹਸਪਤਾਲ, ਸਬ-ਡਵੀਜ਼ਨਲ ਹਸਪਤਾਲਾਂ, ਅਤੇ ਕਮਿਊਨਿਟੀ ਹੈੱਲਥ ਸੈਂਟਰਾਂ ਵਿੱਚ ਵਿਸ਼ੇਸ਼ ਸਿਹਤ ਕੈਂਪ ਲਗਾਏ ਗਏ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਸਿਹਤ ਵਿਭਾਗ ਦੀ ਵਿਸ਼ੇਸ਼ ਪਹਿਲ ਹੈ, ਜਿਸ ਨਾਲ ਗਰਭਵਤੀ ਮਹਿਲਾਵਾਂ ਨੂੰ ਮੁਫ਼ਤ ਅਤੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਹ ਸੇਵਾਵਾਂ ਹਰ ਮਹੀਨੇ 9 ਤਾਰੀਖ ਅਤੇ 23 ਤਰੀਖ ਨੂੰ ਸਾਰੇ ਸਰਕਾਰੀ ਹਸਪਤਾਲਾਂ ਅਤੇ ਕਮਿਊਨਿਟੀ ਸਿਹਤ ਕੇਂਦਰਾਂ ਵਿੱਚ ਦਿੱਤੀਆਂ ਜਾਂਦੀਆ ਹਨ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਇਹ ਕੈਂਪ ਗਰਭਵਤੀ ਮਹਿਲਾਵਾਂ ਨੂੰ ਮੁਫ਼ਤ ਸਿਹਤ ਜਾਂਚਾਂ, ਖੂਨ ਦੀ ਜਾਂਚ, ਹਾਈ ਰਿਸਕ ਗਰਭ ਅਵਸਥਾ ਦੀ ਪਛਾਣ ਅਤੇ ਪੋਸ਼ਣ ਸਲਾਹ ਮੁਹੱਈਆ ਕਰਦੇ ਹਨ। ਇਸ ਦੇ ਨਾਲ-ਨਾਲ ਮਹਿਲਾਵਾਂ ਨੂੰ ਗਰਭ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਸਿਖਲਾਈ ਵੀ ਦਿੱਤੀ ਜਾਂਦੀ ਹੈ।ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ ਨੇ ਦੱਸਿਆ ਕਿ ਸਿਵਲ ਹਸਪਤਾਲਾਂ ਦੇ ਨਾਲ ਸਬ-ਡਿਵਿਜ਼ਨਲ ਹਸਪਤਾਲ ਅਤੇ ਕਮਿਊਨਿਟੀ ਹੈੱਲਥ ਸੈਂਟਰਾਂ ਵਿੱਚ ਵੀ ਇਹ ਸੇਵਾਵਾਂ ਵਿਸਤਿ੍ਰਤ ਕੀਤੀਆਂ ਗਈਆਂ ਹਨ, ਤਾਂ ਜੋ ਪੇਂਡੂ ਇਲਾਕਿਆਂ ਦੀਆਂ ਮਹਿਲਾਵਾਂ ਤੱਕ ਵੀ ਇਹ ਸਹੂਲਤ ਪਹੁੰਚ ਸਕੇ। ਉਨ੍ਹਾਂ ਸਾਰੀਆਂ ਗਰਭਵਤੀ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਤਹਿਤ ਆਪਣੇ ਸਿਹਤ ਦੀ ਜਾਂਚ ਕਰਵਾਉਣ ਅਤੇ ਗਰਭਵਤੀ ਦੌਰਾਨ ਸਹੀ ਸਲਾਹ ਲੈਣ ਲਈ ਸਵੈ-ਜਾਗਰੂਕ ਬਣਨ। ਉਨ੍ਹਾਂ ਨੇ ਇਹ ਵੀ ਕਿਹਾ, ‘‘ਇਸ ਅਭਿਆਨ ਦੇ ਜ਼ਰੀਏ ਅਸੀਂ ਮਾਂ ਅਤੇ ਬੱਚੇ ਦੀ ਸਿਹਤ ਨੂੰ ਸੁਰੱਖਿਅਤ ਦੇਖਭਾਲ ਨੂੰ ਯਕੀਨੀ ਬਣਾਉਣ ਦਾ ਉਦੇਸ਼ ਰੱਖਦੇ ਹਾਂ।’’

Related Articles

Leave a Reply

Your email address will not be published. Required fields are marked *

Back to top button