National

ਪੰਜਾਬੀ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ‘ਚ ਸ਼ਾਮਲ, ਕੇਜਰੀਵਾਲ ਨੇ ਕੀਤਾ ਸਵਾਗਤ

ਨਵੀਂ ਦਿੱਲੀ, 23 ਫਰਵਰੀ- ਪੰਜਾਬੀ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਮੈਂਬਰਸ਼ਿਪ ਦਿੱਤੀ। ਸੋਨੀਆ ਮਾਨ ਕਿਸਾਨ ਆਗੂ ਬਲਦੇਵ ਸਿੰਘ ਮਾਨ ਦੀ ਬੇਟੀ ਹੈ। ਇਹ ਜਾਣਕਾਰੀ AAP ਦੇ ਸੋਸ਼ਲ ਮੀਡੀਆ ਹੈਂਡਲ ‘ਤੇ ਦਿੱਤੀ ਗਈ ਹੈ। ਪੰਜਾਬ ‘ਆਪ’ ਨੇ ਟਵੀਟ ਕੀਤਾ, “ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬਲਦੇਵ ਸਿੰਘ ਜੀ ਦੀ ਬੇਟੀ ਅਤੇ ਪੰਜਾਬੀ ਅਦਾਕਾਰਾ ਸੋਨੀਆ ਮਾਨ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਉਨ੍ਹਾਂ ਦਾ ਸਵਾਗਤ ਹੈ।” ਦਿੱਲੀ ਵਿਧਾਨ ਸਭਾ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦਾ ਧਿਆਨ ਪੰਜਾਬ ‘ਤੇ ਹੈ, ਜਿੱਥੇ ਦੋ ਸਾਲ ਬਾਅਦ ਚੋਣਾਂ ਹੋਣ ਜਾ ਰਹੀਆਂ ਹਨ।

Related Articles

Leave a Reply

Your email address will not be published. Required fields are marked *

Back to top button