Punjab

ਪੰਜਾਬੀ ਗਾਇਕ ਮਨਕੀਰਤ ਔਲਖ ਪਹੁੰਚੇ ਕਪੂਰਥਲਾ

ਆਪਣੇ ਜਨਮਦਿਨ 'ਤੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ

ਸੁਲਤਾਨਪੁਰ ਲੋਧੀ, 4 ਅਕਤੂਬਰ : ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਆਪਣੇ ਜਨਮ ਦਿਨ ‘ਤੇ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਣ ਲਈ ਗਏ। ਉਨ੍ਹਾਂ ਨੇ ਮਹਾਨ ਸੰਤ ਬਾਬਾ ਹਾਕਮ ਸਿੰਘ ਸਰਹਾਲੀ ਸਾਹਿਬ ਵਾਲੇ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ। ਇਸ ਮੌਕੇ ਉਨ੍ਹਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਅਰਦਾਸ ਕੀਤੀ | ਫਿਰ ਬੇਰੀ ਸਾਹਿਬ ਅਤੇ ਭੋਰਾ ਸਾਹਿਬ ਦੇ ਦਰਸ਼ਨ ਕੀਤੇ। ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਅਵਤਾਰ ਸਿੰਘ ਅਤੇ ਹੈੱਡ ਗ੍ਰੰਥੀ ਸਤਨਾਮ ਸਿੰਘ ਨੇ ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਸੰਤ ਬਾਬਾ ਹਾਕਮ ਸਿੰਘ ਨੂੰ ਸਿਰੋਪਾਓ ਅਤੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੀ ਸੁੰਦਰ ਤਸਵੀਰ ਦੇ ਕੇ ਸਨਮਾਨਿਤ ਕੀਤਾ।

Related Articles

Leave a Reply

Your email address will not be published. Required fields are marked *

Back to top button