
ਫਿਰੋਜ਼ਪੁਰ, 7 ਫਰਵਰੀ (ਬਾਲ ਕਿਸ਼ਨ)- ਪੰਜਾਬ ਗੌਰਮਿੰਟ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਪ੍ਰਧਾਨ ਜਸਪਾਲ ਸਿੰਘ ਰਿਟਾਇਰਡ ਡੀਐੱਸਪੀ, ਅਜੀਤ ਸਿੰਘ ਸੋਢੀ ਜਨਰਲ ਸਕੱਤਰ, ਓਮ ਪ੍ਰਕਾਸ਼ ਪੈਨਸ਼ਨ ਜਥੇਬੰਦੀ, ਨਰਿੰਦਰ ਸ਼ਰਮਾ ਪੈਰਾਮੈਡੀਕਲ, ਮਲਕੀਤ ਚੰਦ ਪਾਸੀ, ਮਹਿੰਦਰ ਸਿੰਘ ਧਾਲੀਵਾਲ, ਮੁਖਤਿਆਰ ਸਿੰਘ, ਤਾਰਾ ਸਿੰਘ, ਸੁਰਿੰਦਰ ਕੁਮਾਰ ਜੋਸਨ, ਅਜੀਤ ਸਿੰਘ, ਸ਼ੇਰ ਸਿੰਘ, ਅਸ਼ੋਕ ਕੁਮਾਰ ਵੱਲੋਂ ਇੱਕ ਦਿਨ ਦੀ ਭੁੱਖ ਹੜਤਾਲ ਸ਼ੁਰੂ ਕਰਨ ਉਪਰੰਤ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਮੰਗ ਪੱਤਰ ਦਿੱਤਾ ਗਿਆ।ਇਸ ਮੌਕੇ ਜਨਰਲ ਸਕੱਤਰ ਅਜੀਤ ਸਿੰਘ ਸੋਢੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਾਂ ਦੀਆਂ ਸਾਂਝੀਆਂ ਮੰਗਾਂ ਦੇ ਸਬੰਧ ਵਿੱਚ ਕਈ ਵਾਰ ਸੰਘਰਸ਼ ਕਰਨ ਤੋਂ ਬਾਅਦ ਮੀਟਿੰਗਾਂ ਕੀਤੀਆਂ ਗਈਆਂ ਹਨ ਪਰ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਾਂ ਦੀਆਂ ਕੋਈ ਵੀ ਮੰਗਾਂ ਅਜੇ ਤੱਕ ਮੰਨੀਆਂ ਨਹੀਂ ਗਈਆਂ ਜਿਸ ਦੇ ਵਜੋਂ ਪੂਰੇ ਪੰਜਾਬ ਦੀ ਮੁਲਾਜ਼ਮ ਅਤੇ ਪੈਨਸ਼ਨ ਮੁਲਾਜ਼ਮਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ। ਇਸ ਵਿੱਚ ਜਸਪਾਲ ਸਿੰਘ ਰਿਟਾਇਰ ਡੀਐੱਸਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਸ ਮੁਲਾਜ਼ਮ ਮਾਰੂ ਨੀਤੀ ਦੀ ਸਾਂਝੇ ਫਰੰਟ ਵੱਲੋਂ ਨਿਖੇਦੀ ਕੀਤੀ ਜਾਂਦੀ ਅਤੇ ਉਨ੍ਹਾਂ ਦੱਸਿਆ ਕਿ ਜੇਕਰ 28 ਫਰਵਰੀ 2025 ਤੱਕ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨ ਦੀਆਂ ਸਾਂਝੀਆਂ ਮੰਗਾਂ ਨਾਂ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ਤਿੱਖੇ ਸੰਘਰਸ਼ ਵਿੱਡੇ ਜਾਣਗੇ ਅਤੇ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਵਿੱਚ ਹੋਰਨਾਂ ਤੋਂ ਇਲਾਵਾ ਮਨਿੰਦਰਜੀਤ ਸਿੰਘ, ਮਨੋਹਰ ਲਾਲ ਪ੍ਰਧਾਨ ਕਲੈਰੀਕਲ ਯੂਨੀਅਨ, ਮਾਸਟਰ ਚੰਨਨ ਸਿੰਘ, ਪ੍ਰਦੀਪ ਸਲਵਾਨ, ਰਾਜ ਕੁਮਾਰ ਬੇਰੀ, ਭੁਪਿੰਦਰ ਸੋਨੀ, ਰਾਜਪਾਲ, ਪ੍ਰੇਮ ਪ੍ਰਕਾਸ਼, ਨਰਿੰਦਰ ਧਾਲੀਵਾਲ, ਪ੍ਰੀਤ ਮੁਖੀਜਾ, ਦੇਵਰਾਜ ਨਰੂਲਾ, ਅਜੀਤ ਸੋਢੀ, ਸਵਰਨਜੀਤ ਸਿੰਘ, ਤਾਰਾ ਸਿੰਘ, ਅਸ਼ੋਕ ਕੁਮਾਰ, ਗੁਰਵਿੰਦਰ ਸਿੰਘ, ਬਲਵੀਰ ਸਿੰਘ, ਰਮਨਦੀਪ ਸਿੰਘ, ਅਰਵਿੰਦਰ ਸਿੰਘ, ਪ੍ਰੀਤ ਮਖੀਜਾ, ਬਲਜੀਤ ਕੌਰ, ਲਛਮੀ ਰਾਣੀ, ਰਾਜਵਿੰਦਰ ਕੌਰ ਆਦਿ ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਮੁਲਾਜ਼ਮ ਮਾਰੂ ਨੀਤੀ ਦੀ ਨਿਖੇਦੀ ਕੀਤੀ।



