National

ਪੰਜਾਬ ‘ਚ ਕੋਰੋਨਾ ਦੀ ਐਂਟਰੀ, ਇਸ ਜ਼ਿਲ੍ਹੇ ‘ਚ ਆਇਆ ਪਹਿਲਾ ਕੇਸ, ਪ੍ਰਸ਼ਾਸਨ ਅਲਰਟ

ਐੱਸ ਏ ਐੱਸ ਨਗਰ, 25 ਮਈ- ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਸਬੰਧਿਤ ਮਰੀਜ਼ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਨਾਲ ਸਬੰਧਿਤ ਹੈ ਜੋ ਮੋਹਾਲੀ ਵਿਖੇ ਇਕ ਧਾਰਮਿਕ ਸਮਾਗਮ ਵਿਚ ਹਿੱਸਾ ਲੈਣ ਆਇਆ ਸੀ। ਇਸ ਉਸ ਦੀ ਤਬੀਅਤ ਖ਼ਰਾਬ ਹੋਣ ਕਾਰਨ ਉਸ ਨੂੰ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ । ਜਿੱਥੋਂ ਉਸ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਸਾਵਧਾਨੀਆਂ ਵਧਾ ਦਿੱਤੀਆਂ ਗਈਆਂ ਹਨ ਅਤੇ ਸੰਕ੍ਰਮਿਤ ਵਿਅਕਤੀ ਨਾਲ ਸੰਪਰਕ ਵਿਚ ਆਏ ਲੋਕਾਂ ਦੀ ਪਛਾਣ ਕਰਕੇ ਜਾਂਚ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਪਰ ਸਾਵਧਾਨ ਰਹਿਣ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ।

Related Articles

Leave a Reply

Your email address will not be published. Required fields are marked *

Back to top button