Punjab

ਪੰਜਾਬ ‘ਚ ਗਰਮੀ ਦਾ ਕਹਿਰ, ਬਠਿੰਡਾ ‘ਚ ਪਾਰਾ 47 ਡਿਗਰੀ ਤੋਂ ਪਾਰ, ਤਿੰਨ ਦਿਨ ਹੋਰ ਚੱਲੇਗੀ ਲੂ

ਲੁਧਿਆਣਾ, 11 ਜੂਨ :ਪਿਛਲੇ ਪੰਜ ਦਿਨਾਂ ਤੋਂ ਪੰਜਾਬ ’ਚ ਭਿਆਨਕ ਗਰਮੀ ਪੈ ਰਹੀ ਹੈ। ਕਈ ਜ਼ਿਲ੍ਹਿਆਂ ਵਿਚ ਤੇਜ਼ ਲੂ ਚੱਲ ਰਹੀ ਹੈ। ਮੰਗਲਵਾਰ ਨੂੰ ਬਠਿੰਡਾ ਸਭ ਤੋਂ ਗਰਮ ਰਿਹਾ। ਇੱਤੇ ਵੱਧ ਤੋਂ ਵੱਧ ਤਾਪਮਾਨ 47.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜੋ ਕਿ ਆਮ ਤੋਂ ਪੰਜ ਡਿਗਰੀ ਸੈਲਸੀਅਸ ਵੱਧ ਸੀ। ਉੱਥੇ, ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 45, ਚੰਡੀਗੜ੍ਹ, ਅੰਮ੍ਰਿਤਸਰ, ਪਟਿਆਲਾ, ਫ਼ਰੀਦਕੋਟ ਤੇ ਗੁਰਦਾਸਪੁਰ ਦਾ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪਠਾਨਕੋਟ ਦਾ ਵੱਧ ਤੋਂ ਵੱਧ ਤਾਪਮਾਨ 43.2, ਮੋਹਾਲੀ ਦਾ 42.1 ਤੇ ਹੁਸ਼ਿਆਰਪੁਰ ਦਾ 42.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਮੁਤਾਬਕ 11 ਤੋਂ 13 ਜੂਨ ਤੱਕ ਸੂਬੇ ਵਿਚ ਲੂ ਚੱਲਣ ਦੀ ਸੰਭਾਵਨਾ ਹੈ। ਇਸ ਨੂੰ ਲੈ ਕੇ ਆਰੇਂਜ ਅਲਟਰ ਵੀ ਜਾਰੀ ਕੀਤਾ ਗਿਆ ਹੈ। 14 ਜੂਨ ਤੋਂ ਮੌਸਮ ਬਦਲ ਸਕਦਾ ਹੈ। ਇਸ ਦੌਰਾਨ ਹਨੇਰੀ ਤੇ ਹਲਕਾ ਮੀਂਹ ਪੈ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button