
ਚੰਡੀਗੜ੍ਹ, 2 ਜਨਵਰੀ- ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ 14 ਜਨਵਰੀ ਨੂੰ ਨਵੀ ਖੇਤਰੀ ਪਾਰਟੀ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਪਿੰਡ ਜੱਲੂਪੁਰ ਖੇੜਾ ਵਿੱਚ ਇਕੱਠ ਬੁਲਾ ਕੇ ਸਮਰਥਕਾਂ ਤੋਂ ਪ੍ਰਵਾਨਗੀ ਲਈ ਗਈ ਹੈ । ਇਸ ਮੌਕੇ ਪਾਰਟੀ ਦੇ ਨਾਮ ਨੂੰ ਲੈ ਕੇ ਵੀ ਕਈ ਚਰਚਾਵਾਂ ਚੱਲ ਰਹੀਆਂ ਹਨ। ਜਿਸ ‘ਚ ਪਾਰਟੀ ਦੇ ਮੈਂਬਰਾਂ ਵੱਲੋਂ ਤਿੰਨ ਨਾਮਾਂ ਨੂੰ ਗੁਪਤ ਰੱਖਿਆ ਗਿਆ ਹੈ ਅਤੇ ਮਾਘੀ ਵਾਲੇ ਦਿਨ ਇਸ ਦਾ ਖ਼ੁਲਾਸਾ ਹੋਵੇਗਾ।



