ਪੰਜਾਬ ‘ਚ ਫਿਰ ਵੱਡੀ ਵਾਰਦਾਤ ! ਕੱਵਾਲੀ ਪ੍ਰੋਗਰਾਮ ‘ਚ ਸ਼ਰੇਆਮ ਮਾਰ’ਤਾ ਨੌਜਵਾਨ, ਕੁਝ ਦਿਨ ਪਹਿਲਾਂ ਕੀਤੀ ਸੀ Love Marriage

ਲੁਧਿਆਣਾ, 23 ਅਪ੍ਰੈਲ-ਲੁਧਿਆਣਾ ਦੇ ਈਸ਼ਰ ਨਗਰ ਇਲਾਕੇ ਵਿੱਚ ਕੁਝ ਵਿਅਕਤੀਆਂ ਨੇ ਨੌਜਵਾਨ ਦੀ ਛਾਤੀ ਵਿੱਚ ਗੋਲ਼ੀ ਮਾਰ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ। ਸੂਚਨਾ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰਨ ਵਿੱਚ ਜੁਟ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਈਸ਼ਰ ਨਗਰ ਇਲਾਕੇ ‘ਚ ਕੱਵਾਲੀ ਦਾ ਪ੍ਰੋਗਰਾਮ ਚੱਲ ਰਿਹਾ ਸੀ। ਇਸੇ ਦੌਰਾਨ ਕੁਝ ਹਮਲਾਵਰ ਪ੍ਰੋਗਰਾਮ ‘ਚ ਆਏ ਅਤੇ ਗੋਲ਼ੀਆਂ ਚਲਾਉਣ ਲੱਗ ਪਏ। ਉਨ੍ਹਾਂ ਨੇ ਇੱਕ ਗੋਲ਼ੀ ਟਿੱਕੀਆਂ ਦੀ ਰੇਹੜੀ ਲਗਾਉਣ ਵਾਲੇ ਸੋਨੂੰ ਦੀ ਛਾਤੀ ‘ਚ ਮਾਰੀ। ਹਮਲੇ ਦੇ ਦੌਰਾਨ ਸੋਨੂ ਗੰਭੀਰ ਰੂਪ ‘ਚ ਫੱਟੜ ਹੋ ਗਿਆ ਜਿਸ ਨੂੰ ਲਾਗੇ ਦੇ ਹਸਪਤਾਲ ਦਾਖਲ ਕਰਵਾਇਆ ਗਿਆ। ਕੁਝ ਸਮੇਂ ਬਾਅਦ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ ਤੇ ਪਹੁੰਚੀ ਥਾਣਾ ਸਦਰ ਦੀ ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਪੜਤਾਲ ਸ਼ੁਰੂ ਕਰ ਦਿੱਤੀ। ਸੂਤਰਾਂ ਦਾ ਕਹਿਣਾ ਹੈ ਕਿ ਸੋਨੂੰ ਨੇ ਕੁਝ ਸਮਾਂ ਪਹਿਲੋਂ ਲਵ ਮੈਰਿਜ ਕਰਵਾਈ ਸੀ। ਖਦਸ਼ਾ ਇਹ ਹੈ ਕਿ ਇਹ ਹਮਲਾ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਕੀਤਾ ਹੋਵੇਗਾ। ਇਸ ਮਾਮਲੇ ਦੀ ਪੂਰੀ ਪੜਤਾਲ ਤੋਂ ਬਾਅਦ ਹੀ ਸੱਚ ਸਾਹਮਣੇ ਆ ਸਕੇਗਾ।



