Punjab

ਪੰਜਾਬ ‘ਚ ਫੁੱਫੜ ਨੇ 8 ਸਾਲਾ ਭਤੀਜੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਰਿਸ਼ਤੇ ਕੀਤੇ ਤਾਰ!ਤਾਰ; ਮਾਮਲਾ ਦਰਜ

ਬਰਨਾਲਾ, 5 ਜੁਲਾਈ : ਬਰਨਾਲਾ ਜ਼ਿਲ੍ਹੇ ਦੇ ਨਜ਼ਦੀਕੀ ਪਿੰਡ ’ਚ ਇੱਕ 8 ਸਾਲ ਦੀ ਲੜਕੀ ਨਾਲ ਉਸ ਦੇ ਫੁੱਫੜ ਵੱਲੋਂ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸ਼ੁੱਕਰਵਾਰ ਸਵੇਰ ਦੀ ਹੈ। ਲੜਕੀ ਦੀ ਮਾਂ ਨੇ ਦੱਸਿਆ ਕਿ ਉਹ ਖੇਤਾਂ ’ਚ ਝੋਨਾ ਲਗਾਉਣ ਗਈ ਹੋਈ ਸੀ। ਇਸ ਸਮੇਂ ਦੌਰਾਨ ਫੁੱਫੜ ਨੇ ਲੜਕੀ ਨਾਲ ਗਲਤ ਹਰਕਤਾਂ ਕੀਤੀਆਂ। ਜਦੋਂ ਉਹ ਆਈ ਤਾਂ ਉਸ ਦੀ ਲੜਕੀ ਨੇ ਉਸ ਨੂੰ ਆਪਣੇ ਫੁੱਫੜ ਦੀਆਂ ਹਰਕਤਾਂ ਬਾਰੇ ਦੱਸਿਆ, ਜੋ ਸੁਣ ਕੇ ਮੈਂ ਇੱਕੋ ਦਮ ਘਬਰਾ ਗਈ ਅਤੇ ਆਪਣੀ ਲੜਕੀ ਨੂੰ ਸਰਕਾਰੀ ਹਸਪਤਾਲ ’ਚ ਇਲਾਜ ਲਈ ਲੈ ਕੇ ਗਈ! ਜਿੱਥੇ ਕਿ ਡਾਕਟਰਾਂ ਵੱਲੋਂ ਲੜਕੀ ਨਾਲ ਬਲਾਤਕਾਰ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਮੁਲਜ਼ਮ ਦੀ ਪਛਾਣ ਸਿਕੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਸਤਬੀਰ ਸਿੰਘ ਬੈਂਸ ਡੀਐਸਪੀ ਬਰਨਾਲਾ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਅਤੇ ਪੁਲਿਸ ਦੇ ਵੱਲੋਂ ਇਸ ਘਟਨਾ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਨੂੰ ਵੀ ਕਾਬੂ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈੈ।

Related Articles

Leave a Reply

Your email address will not be published. Required fields are marked *

Back to top button