Punjab

ਪੰਜਾਬ ‘ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 18 ਅਗਸਤ : ਪੰਜਾਬ ‘ਚ ਇਕ ਹੋਰ ਲੋਕਲ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। 20 ਅਗਸਤ ਨੂੰ ਸ਼ਹੀਦ ਸੰਤ ਸ੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਜ਼ਿਲ੍ਹਾ ਸੰਗਰੂਰ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ/ਅਰਧ ਸਰਕਾਰੀ ਦਫਤਰ ਅਤੇ ਸਮੂਹ ਵਿਦਿਆਕ ਅਦਾਰੇ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਾਲ 2025 ਦੇ ਸਰਕਾਰੀ ਛੁੱਟੀਆਂ ਦੇ ਕੈਲੰਡਰ ‘ਚ 20 ਅਗਸਤ ਦੀ ਛੁੱਟੀ ਨਹੀਂ ਦਿੱਤੀ ਗਈ ਸੀ ਪਰ ਹੁਣ ਸਰਕਾਰੀ ਛੁੱਟੀ ਐਲਾਨਦਿਆਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਡਿਪਟੀ ਕਮਿਸ਼ਨਰ ਸੰਗਰੂਰ ਨੇ ਪੱਤਰ ਜਾਰੀ ਕਰਦਿਆਂ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੱਤਰ ਵਿਚ ਕਿਹਾ ਗਿਆ ਹੈ ਕਿ ਜਿਹੜੇ ਸਕੂਲ ਕਾਲਜਾਂ ਵਿਚ ਬੋਰਡ ਜਾਂ ਯੂਨੀਵਰਸਿਟੀਆਂ ਦੇ ਪੇਪਰ ਚੱਲ ਰਹੇ ਹਨ, ਉਨ੍ਹਾਂ ਉਤੇ ਇਹ ਹੁਕਮ ਲਾਗੂ ਨਹੀਂ ਹੋਣਗੇ।

ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

Related Articles

Leave a Reply

Your email address will not be published. Required fields are marked *

Back to top button