Punjab

ਪੰਜਾਬ ‘ਚ ਭ੍ਰਿਸ਼ਟਾਚਾਰ ਨੂੰ ਪਵੇਗੀ ਠੱਲ੍ਹ ! Easy Registry ਦੀ ਮੋਹਾਲੀ ਤੋਂ ਸ਼ੁਰੂਆਤ; ਵੈੱਬਸਾਈਟ ‘ਤੇ ਜਾ ਕੇ ਬੁੱਕ ਕਰੋ ਤਰੀਕ ਤੇ…

ਐਸਏਐਸ ਨਗਰ, 26 ਮਈ: ਭਾਰਤ ‘ਚ ਪਹਿਲੀ ਵਾਰ ਪੰਜਾਬ ਸਰਕਾਰ (Punjab Govt) ਵੱਲੋਂ ਸ਼ੁਰੂ ਕੀਤੀ ਗਈ ਈਜ਼ੀ ਰਜਿਸਟਰੀ (Easy Registry) ‘ਰਜਿਸਟਰੀ ਐਨੀਵੇਅਰ ਸਕੀਮ’ (Registry Anywhere Scheme) ਦੀ ਸ਼ੁਰੂਆਤ ਸੋਮਵਾਰ ਨੂੰ ਮੋਹਾਲੀ ਤੋਂ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਤੋਂ ਇਹ ਸਕੀਮ ਸ਼ੁਰੂ ਕੀਤੀ ਗਈ। ਇਸ ਲਈ ਇਕ ਵੈੱਬਸਾਈਟ ਬਣਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਭਗਵੰਤ (Bhagwant Singh Mann) ਨੇ ਦੱਸਿਆ ਕਿ ਇਹ ਸਕੀਮ ਲਾਗੂ ਹੋਣ ਨਾਲ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਵੇਗੀ ਤੇ ਲੋਕਾਂ ਦੀ ਖੱਜਲ-ਖੁਆਰੀ ਵੀ ਘਟੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਵੈੱਬਸਾਈਟ ‘ਤੇ ਜਾ ਕੇ ਰਜਿਸਟਰੀ ਲਈ ਆਪਣੀ ਤਾਰੀਕ ਬੁੱਕ ਕਰ ਸਕਦਾ ਹੈ ਤੇ ਜ਼ਿਲ੍ਹੇ ਦੀ ਕਿਸੇ ਵੀ ਤਹਿਸੀਲ ‘ਚ ਇਹ ਰਜਿਸਟਰੀ ਕਰਵਾ ਸਕਦਾ ਹੈ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਤੇ ਹੋਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button