Punjab

ਪੰਜਾਬ ‘ਚ ਵੱਜਿਆ ਹਾਈ ਅਲਰਟ ਸਾਇਰਨ! ਅੰਮ੍ਰਿਤਸਰ-ਜਲੰਧਰ ਪੂਰੀ ਤਰ੍ਹਾਂ ਬੰਦ, ਗੁਰਦਾਸਪੁਰ ਦੇ ਲੋਕਾਂ ਨੂੰ ਗੁਰੂ ਘਰ ਕੀਤਾ ਜਾ ਰਿਹੈ ਸ਼ਿਫਟ

ਬਾਲ ਕਿਸ਼ਨ
ਜਲੰਧਰ, 9 ਮਈ- 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ਆਪ੍ਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ। ਇਸ ਤੋਂ ਬਾਅਦ ਪਾਕਿਸਤਾਨ ਘਬਰਾ ਗਿਆ ਹੈ। ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਅੰਮ੍ਰਿਤਸਰ ਤੇ ਜਲੰਧਰ ਦੀ ਆਵਾਜਾਈ ਨੂੰ ਪੂਰੀ ਤਰ੍ਹਾ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਖ਼ਬਰ ਆ ਰਹੀ ਹੈ ਕਿ ਗੁਰਦਾਸਪੁਰ ਦੇ ਲੋਕਾਂ ਨੂੰ ਗੁਰਦੁਆਰਾ ਸਾਹਿਬ ‘ਚ ਸ਼ਿਫਟ ਕੀਤਾ ਜਾ ਰਿਹਾ ਹੈ। ਪਾਕਿਸਤਾਨ ਨੇ ਭਾਰਤ ਦੇ 15 ਸ਼ਹਿਰਾਂ ‘ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਭਾਰਤੀ ਫੌਜ ਨੇ ਪਾਕਿਸਤਾਨੀ ਮਿਜ਼ਾਈਲਾਂ ਨੂੰ ਤਬਾਹ ਕਰ ਦਿੱਤਾ। ਇਸ ਦੌਰਾਨ, ਅੰਮ੍ਰਿਤਸਰ ਪ੍ਰਸ਼ਾਸਨ ਨੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ।
ਡੀਸੀ ਨੇ ਲੋਕਾਂ ਨੂੰ ਕੀਤੀ ਇਹ ਅਪੀਲ
ਭਾਰਤ-ਪਾਕਿਸਤਾਨ ਜੰਗ ਸ਼ੁਰੂ ਹੋਣ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਾ ਨੂੰ ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਡੀਸੀ ਸਾਕਸ਼ੀ ਸਾਹਨੀ ਨੇ ਕਿਹਾ ਕਿ ਲੋਕ ਆਪਣੇ ਕੰਮ ‘ਤੇ ਜਾ ਸਕਦੇ ਹਨ। ਕਲਾ ਮਾਰਕਿਟ ਕਰਨ ਵਾਲਿਆਂ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜ ਦੀ ਕੋਈ ਖ਼ਬਰ ਨਹੀਂ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਨੇੜੇ-ਤੇੜੇ ਕੋਈ ਸ਼ੱਕੀ ਵਿਸਫੋਟਕ ਵਰਗੀ ਵਸਤੂ ਦਿਖਾਈ ਦਿੰਦੀ ਹੈ, ਤਾਂ ਉਹ ਠਾਣੇ ਦੇ ਕੰਟਰੋਲ ਰੂਮ ਨੂੰ ਫ਼ੋਨ ਕਰਨ। ਇਸ ਦੇ ਨਾਲ ਹੀ ਘਰਾਂ ਦੀਆਂ ਖਿੜਕੀਆਂ ਅਤੇ ਦਰਵਾਜ਼ਿਆਂ ਤੋਂ ਦੂਰ ਰਹੋ।

Related Articles

Leave a Reply

Your email address will not be published. Required fields are marked *

Back to top button