ਪਟਿਆਲਾ, 16 ਮਈ- ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੁੱਕਰਵਾਰ ਸਵੇਰੇ ਪੁਰਾਣੇ ਬੱਸ ਅੱਡੇ ਕੋਲ ਲੋਕਾਂ ਵੱਲੋਂ ਆਟੋ ਚਾਲਕ ਨੂੰ ਕਾਬੂ ਕਰ ਕੇ ਕੱਪੜੇ ਲੁਹਾ ਕੇ ਉਸ ਦੀ ਕੁੱਟਮਾਰ ਕੀਤੀ ਗਈ ਜਿਸਦੀ ਵੀਡਿਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ। ਆਟੋ ਚਾਲਕ ਵਲੋਂ 10 ਸਾਲ ਦੀ ਬੱਚੀ ਨਾਲ ਅਸ਼ਲੀਲ ਹਰਕਤ ਕੀਤੀ ਗਈ ਸੀ ਜਿਸਦਾ ਪਤਾ ਲੱਗਣ 'ਤੇ ਸ਼ੁੱਕਰਵਾਰ ਸਵੇਰੇ ਚਾਲਕ ਦਾ ਕੁਟਾਪਾ ਚਾੜ੍ਹਨ ਤੋਂ ਬਾਅਦ ਉਸਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।