Punjab

ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਅੱਜ ‘No work Day’ ਦਾ ਕੀਤਾ ਐਲਾਨ, ਜਾਣੋ ਵਜ੍ਹਾ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 9 ਮਈ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਅੱਜ, 9 ਮਈ 2025 ਨੂੰ “ਨੋ ਵਰਕ ਡੇਅ” ਦਿਵਸ ਵਜੋਂ ਐਲਾਨ ਕੀਤਾ ਹੈ। ਇਹ ਫੈਸਲਾ ਸਰਹੱਦੀ ਇਲਾਕਿਆਂ ਵਿੱਚ ਮੌਜੂਦਾ ਤਣਾਅ ਅਤੇ ਚੰਡੀਗੜ੍ਹ ਵਿੱਚ ਚੱਲ ਰਹੀ ਬਲੈਕਆਊਟ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ। ਐਸੋਸੀਏਸ਼ਨ ਦੇ ਸਕੱਤਰ ਵੱਲੋਂ ਵੀਰਵਾਰ ਦੇਰ ਰਾਤ ਜਾਰੀ ਕੀਤੇ ਗਏ ਇੱਕ ਅਧਿਕਾਰਤ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਬਾਰ ਦੇ ਸਾਰੇ ਮੈਂਬਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਇਹ ਫੈਸਲਾ ਸਥਿਤੀ ਦੀ ਸੰਵੇਦਨਸ਼ੀਲਤਾ ਅਤੇ ਵੱਖਵਾਦੀ ਤਾਕਤਾਂ ਵੱਲੋਂ ਪੈਦਾ ਹੋਣ ਵਾਲੇ ਸੰਭਾਵਿਤ ਖ਼ਤਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਸਾਰੇ ਬਾਰ ਮੈਂਬਰਾਂ ਦੀ ਸੁਰੱਖਿਆ ਅਤੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, 9 ਮਈ ਨੂੰ ਹਾਈ ਕੋਰਟ ਵਿੱਚ ਕੋਈ ਕੰਮ ਨਹੀਂ ਕੀਤਾ ਜਾਵੇਗਾ। ਇਹ ਫੈਸਲਾ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਬਣਾਈ ਰੱਖਣ ਲਈ ਐਸੋਸੀਏਸ਼ਨ ਵੱਲੋਂ ਸਰਬਸੰਮਤੀ ਨਾਲ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button