Punjab

ਪੰਜਾਬ ਦਾ ਨਵਾਂ AG ਕੌਣ ਬਣੇਗਾ? ਇਸ ਨਾਂ ‘ਤੇ ਲੱਗ ਸਕਦੀ ਮੋਹਰ

ਚੰਡੀਗੜ੍ਹ, 30 ਮਾਰਚ 2025- ਪੰਜਾਬ ਨੂੰ ਨਵਾਂ ਐਡਵੋਕੇਟ ਜਨਰਲ ਮਿਲਣ ਜਾ ਰਿਹਾ ਹੈ। ਦਰਅਸਲ, ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਦੇ ਅਸਤੀਫ਼ਾ ਦੇ ਦਿੱਤਾ ਹੈ। ਐਡਵੋਕੇਟ ਜਨਰਲ ਨੇ ਸ਼ਨੀਵਾਰ ਰਾਤ ਨੂੰ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਗੁਰਮਿੰਦਰ ਸਿੰਘ ਗੈਰੀ ਨੇ ਅਕਤੂਬਰ 2023 ਵਿੱਚ ਐਡਵੋਕੇਟ ਜਨਰਲ ਦਾ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦੀ ਨਿਯੁਕਤੀ ਸੀਨੀਅਰ ਵਕੀਲ ਵਿਨੋਦ ਘਈ ਦੇ ਅਸਤੀਫ਼ੇ ਤੋਂ ਬਾਅਦ ਹੋਈ ਸੀ।

ਇਨ੍ਹਾਂ ਵਕੀਲਾਂ ਚੋਂ ਇੱਕ ਬਣ ਸਕਦੈ ਏਜੀ

ਪੰਜਾਬ ਸਰਕਾਰ ਵੱਲੋਂ ਜਲਦੀ ਹੀ ਨਵੇਂ ਐਡਵੋਕੇਟ ਜਨਰਲ ਦਾ ਐਲਾਨ ਕੀਤੇ ਜਾਣ ਦੀ ਉਮੀਦ ਹੈ। ਸੂਤਰਾਂ ਅਨੁਸਾਰ, ਇਸ ਅਹੁਦੇ ਲਈ ਜਿਨ੍ਹਾਂ ਵਕੀਲਾਂ ਦੇ ਨਾਮ ਚੱਲ ਰਹੇ ਹਨ ਇਨ੍ਹਾਂ ਵਿੱਚ ਅਕਸ਼ੈ ਭਾਨ, ਅਨੁ ਚਤਰਥ, ਪੁਨੀਤ ਬਾਲੀ ਅਤੇ ਏਪੀਐਸ ਦਿਓਲ ਸ਼ਾਮਲ ਹਨ।

Related Articles

Leave a Reply

Your email address will not be published. Required fields are marked *

Back to top button