
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 24 ਜੁਲਾਈ : ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੇ ਪੈਰ ‘ਤੇ ਸੱਟ ਲੱਗ ਗਈ, ਜਿਸ ਕਾਰਨ ਉਨ੍ਹਾਂ ਨੂੰ ਤੁਰੰਤ PGI ਚੰਡੀਗੜ੍ਹ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਇਹ ਸੱਟ ਪੈਰ ਤਿਲਕਣ ਕਾਰਨ ਲੱਗੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ, ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਅੱਜ ਦੁਪਹਿਰ ਤਿਲਕਣ ਨਾਲ ਸੱਟ ਲੱਗਣ ਕਰਕੇ ਪੀਜੀਆਈ ਚੰਡੀਗੜ੍ਹ ਪਹੁੰਚੇ। ਉਨ੍ਹਾਂ ਦੀ ਜਾਂਚ ਅਤੇ ਇਲਾਜ ਇੱਕ ਡਾਕਟਰਾਂ ਦੀ ਸੀਨੀਅਰ ਮਾਹਿਰਾਂ ਦੀ ਟੀਮ ਵਲੋਂ ਤੁਰੰਤ ਕੀਤਾ ਗਿਆ, ਜਿਸ ਦੀ ਅਗਵਾਈ ਡਾ. ਵਿਜੈ ਜੀ. ਗੋਨੀ, ਮੁਖੀ, ਹੱਡੀ ਰੋਗ ਵਿਭਾਗ ਅਤੇ ਡਾ. ਰੋਹਿਤ ਮਨੋਜ, ਦਿਲ ਰੋਗ ਵਿਭਾਗ ਨੇ ਕੀਤੀ। ਵਿਸਥਾਰਪੂਰਵਕ ਚਿਕਿਤਸਕ ਜਾਂਚ ਅਤੇ ਟੈਸਟਾਂ ਤੋਂ ਬਾਅਦ ਉਨ੍ਹਾਂ ਦੀ ਸਿਹਤ ਠੀਕ ਪਾਈ ਗਈ ਹੈ ਅਤੇ ਕੋਈ ਤੁਰੰਤ ਚਿੰਤਾ ਵਾਲੀ ਗੱਲ ਨਹੀਂ ਹੈ। ਉਨ੍ਹਾਂ ਨੂੰ ਅਜੇ ਨਿਗਰਾਨੀ ਹੇਠ ਰੱਖਿਆ ਗਿਆ ਹੈ ਅਤੇ ਉਨ੍ਹਾਂ ਵਲੋਂ ਜਲਦੀ ਆਪਣੀ ਰੋਜ਼ਾਨਾ ਦੀ ਰੁਟੀਨ ਸ਼ੁਰੂ ਕਰਨ ਦੀ ਉਮੀਦ ਹੈ। ਪੀ.ਜੀ.ਆਈ. ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ ਅਤੇ ਉਪ-ਨਿਰਦੇਸ਼ਕ (ਪ੍ਰਸ਼ਾਸਨ) ਪੰਕਜ ਰਾਏ ਨੇ ਰਾਜਪਾਲ ਨੂੰ ਮਿਲ ਕੇ ਉਨ੍ਹਾਂ ਦੀ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ।



