Punjab

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 6 ਜਨਵਰੀ- ਸਾਹਿਬ-ਏ-ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਉਨ੍ਹਾਂ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਕੀਰਤਨ ਸਰਵਣ ਕੀਤਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਸਮੁੱਚੇ ਦੇਸ਼ ਵਾਸੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂਉਨ੍ਹਾਂ ਕਿਹਾ ਕਿ ਅੱਜ ਇਤਿਹਾਸਿਕ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਦਾ ਉਨ੍ਹਾਂ ਨੂੰ ਸੁਭਾਗ ਪ੍ਰਾਪਤ ਹੋਇਆ ਹੈ। ਰਾਜਪਾਲ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਸਮੁੱਚਾ ਪਰਿਵਾਰ ਦੇਸ਼ ਅਤੇ ਧਰਮ ਦੀ ਰਾਖੀ ਲਈ ਕੁਰਬਾਨ ਕੀਤਾਉਨ੍ਹਾਂ ਕਿਹਾ ਕਿ ਇਥੋਂ ਸਾਰਿਆਂ ਨੂੰ ਆਪਣਾ ਜੀਵਨ ਵਧੀਆ ਢੰਗ ਨਾਲ ਬਤੀਤ ਕਰਨ ਦੀ ਸਿਹਤ ਮਿਲਦੀ ਹੈ। ਇਸ ਉਪਰੰਤ ਉਨ੍ਹਾਂ ਵਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।

Related Articles

Leave a Reply

Your email address will not be published. Required fields are marked *

Back to top button