Punjab

ਪੰਜਾਬ ਦੇ ਸਕੂਲਾਂ ‘ਚ ਵਧੀਆਂ ਛੁੱਟੀਆਂ, ਸਰਕਾਰ ਨੇ ਇੰਨੇ ਦਿਨ ਹੋਰ ਬੰਦ ਰੱਖਣ ਦਾ ਦਿੱਤਾ ਆਦੇਸ਼

ਲੁਧਿਆਣਾ, 31 ਅਗਸਤ : ਪੰਜਾਬ ਸਰਕਾਰ ਵੱਲੋਂ ਲਗਾਤਾਰ ਪੈ ਰਹੇ ਮੀ ਅਤੇ ਹੜਾਂ ਦੀ ਸਥਿਤੀ ਨੂੰੰ ਧਿਆਨ ਵਿੱਚ ਰੱਖਦੇ ਹੋਏ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਦੇ ਤਹਿਤ ਸੂਬੇ ਭਰ ਦੇ ਸਾਰੇ ਹੀ ਸਰਕਾਰੀ, ਏਡਿਡ, ਮੰਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 3 ਸਤੰਬਰ 2025 ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸੂਬੇ ਭਰ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਦੇ ਨਾਲ ਨਾਲ ਸਰਕਾਰ ਦੀ ਵੀ ਚਿੰਤਾ ਵਾਧਾ ਦਿੱਤੀ ਹੈ। ਪਿਛਲੇ ਦਿਨਾਂ ਤੋਂ ਪੰਜਾਬ ਭਰ ਦੇ ਵੱਖ-ਵੱਖ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ 3 ਸਤੰਬਰ 2025 ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ। ਦੱਸਣ ਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਮੌਸਮ ਦੀ ਖਰਾਬੀ ਨੂੰ ਧਿਆਨ ਵਿੱਚ ਰੱਖਦੇ ਹੋਏ 27 ਅਗਸਤ ਤੋਂ 30 ਅਗਸਤ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਸੀ, ਪਰ ਹੁਣ ਛੁੱਟੀਆਂ ਹੋਰ ਅੱਗੇ ਵਧਾ ਦਿੱਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button