
ਲੁਧਿਆਣਾ, 26 ਅਗਸਤ : ਸੂਬੇ ਭਰ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਦੇ ਨਾਲ ਨਾਲ ਸਰਕਾਰ ਦੀ ਵੀ ਚਿੰਤਾ ਵਾਧਾ ਦਿੱਤੀ ਹੈ। ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ। ਇਹ ਹੁਕਮ ਖ਼ੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਪੋਸਟ ਰਾਹੀਂ ਜਾਰੀ ਕੀਤੇ ਗਏ ਹਨ । ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ, ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਹੈਲਪਲਾਈਨ ਨੰਬਰ 0181-2240064 ਵੀ ਜਾਰੀ ਕੀਤਾ ਹੈ, ਜਿਸ ‘ਤੇ ਕਿਸੇ ਵੀ ਸਮੇਂ ਸੰਪਰਕ ਕੀਤਾ ਜਾ ਸਕਦਾ ਹੈ।



