Punjab

ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਲਾਕ ਸਿੱਖਿਆਂ ਅਫ਼ਸਰਾਂ ਅਤੇ ਪ੍ਰਿੰਸੀਪਲਾਂ ਦੀਆਂ ਬਦਲੀਆਂ

ਐੱਸਏਐੱਸ ਨਗਰ, 28 ਅਗਸਤ : ਪੰਜਾਬ ਦੇ ਸਿੱਖਿਆ ਵਿਭਾਗ ਨੇ ਬੁੱਧਵਾਰ ਨੂੰ ਇਕ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦੇ ਹੋਏ ਸਿੱਖਿਆ ਵਿਭਾਗ ਵਿਚ ਸੂਬਾ ਪੱਧਰੀ ਵੱਡੇ ਪੱਧਰ ’ਤੇ ਤਬਾਦਲੇ ਕੀਤੇ ਗਏ ਹਨ। ਜਾਰੀ ਕੀਤੀ ਗਈ ਸੂਚੀ ਅਨੁਸਾਰ ਸਿੱਖਿਆ ਵਿਭਾਗ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤੇ ਪ੍ਰਿੰਸੀਪਲਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਤਬਾਦਲਿਆਂ ਦੀ ਇਹ ਪ੍ਰਕਿਰਿਆ ਵਿਭਾਗੀ ਨਿਯਮਾਂ ਤੇ ਪਾਰਦਰਸ਼ਤਾ ਨੂੰ ਮੁੱਖ ਰੱਖ ਕੇ ਪੂਰੀ ਕੀਤੀ ਗਈ ਹੈ। ਇਸ ਫੇਰਬਦਲ ਤਹਿਤ, ਕਈ ਅਧਿਕਾਰੀਆਂ ਨੂੰ ਨਵੇਂ ਅਹੁਦੇ ਸੌਂਪੇ ਗਏ ਹਨ, ਜਦ ਕਿ ਕੁਝ ਅਧਿਆਪਕਾਂ ਨੂੰ ਉਨ੍ਹਾਂ ਦੇ ਮੌਜੂਦਾ ਸਥਾਨ ਤੋਂ ਤਬਦੀਲ ਕਰ ਕੇ ਨਵੀਆਂ ਥਾਵਾਂ ’ਤੇ ਭੇਜਿਆ ਗਿਆ ਹੈ। ਇਹ ਤਬਦੀਲੀਆਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਤੇ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ। ਅਹਿਮ ਤਬਾਦਲਆ ਵਿਚ ਨੀਲਮ ਰਾਣੀ, ਡੀਐੱਸਈ (ਮੈਂਟਲ ਮੈਥ) ਨੂੰ ਸਹਾਇਕ ਡਾਇਰੈਕਟਰ ਐੱਸਏਐੱਸ ਨਗਰ ਵਜੋਂ ਤਾਇਨਾਤ ਕੀਤਾ ਗਿਆ ਹੈ। ਜਦ ਕਿ ਸੁਸ਼ੀਲ ਨਾਥ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਫ਼ਤਿਹਗੜ੍ਹ ਸਾਹਿਬ ਨੂੰ ਸਹਾਇਕ ਡਾਇਰੈਕਟਰ ਐੱਸਏਐੱਸ ਨਗਰ ਵਜੋਂ, ਨੀਲਮ ਰਾਣੀ ਦੀ ਥਾਂ ’ਤੇ ਤਾਇਨਾਤ ਕੀਤਾ ਗਿਆ ਹੈ। ਰਵਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਲੁਧਿਆਣਾ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਫ਼ਤਿਹਗੜ੍ਹ ਸਾਹਿਬ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਰਾਜੇਸ਼ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਮੈਂਟਲ ਮੈਥ), ਗੁਰਦਾਸਪੁਰ ਤੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਅੰਮ੍ਰਿਤਸਰ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਦੇ ਇਲਾਵਾ ਬਾਰਾਂ ਬਲਾਕ ਸਿੱਖਿਆ ਅਫ਼ਸਰਾਂ ਤੇ ਸੂਬੇ ਦੇ ਵੱਖ-ਵੱਖ ਸਕੂਲਾਂ ਵਿਚ 67 ਪ੍ਰਿੰਸੀਪਲਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਤਬਾਦਲਿਆਂ ਦੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਨਾਲ ਕੀਤੀ ਗਈ ਹੈ ਤੇ ਨਵ-ਨਿਯੁਕਤ ਅਧਿਕਾਰੀ ਤੁਰੰਤ ਆਪਣਾ ਕੰਮ ਸੰਭਾਲਣਗੇ। ਨਵ-ਨਿਯੁਕਤ ਕੀਤੇ ਗਏ ਅਧਿਕਾਰੀਆਂ ਤੇ ਅਧਿਆਪਕਾਂ ਨੂੰ ਤੁਰੰਤ ਆਪਣੇ ਨਵੇਂ ਸਥਾਨਾਂ ’ਤੇ ਕੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Related Articles

Leave a Reply

Your email address will not be published. Required fields are marked *

Back to top button