Punjab

ਪੰਜਾਬ ਰੋਡਵੇਜ਼ ਦੇ ਆਰਜ਼ੀ ਹੜਤਾਲੀ ਮੁਲਾਜ਼ਮ ਬਰਖਾਸਤ, PRTC ਦੇ ਮੁਲਾਜ਼ਮਾਂ ਨੂੰ ਦਿੱਤੀ ਇਹ ਚਿਤਾਵਨੀ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 29 ਨਵੰਬਰ : ਪੰਜਾਬ ਸਰਕਾਰ ਨੇ ਹੜਤਾਲ ‘ਚ ਸ਼ਾਮਲ ਕੱਚੇ ਮੁਲਾਜ਼ਮਾਂ ਖਿਲਾਫ ਵੱਡਾ ਕਦਮ ਚੁੱਕਿਆ ਹੈ। ਪੰਜਾਬ ਰੋਡਵੇਜ਼ ਦੇ ਹੜਤਾਲੀ ਆਰਜ਼ੀ ਮੁਲਾਜ਼ਮਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ ਪਰ ਪੀ.ਆਰ.ਟੀ.ਸੀ. ਵਿੱਚ ਕੰਮ ਕਰਨ ਵਾਲਿਆਂ ਨੂੰ ਵਾਪਸ ਆਉਣ ਲਈ ਦੁਪਹਿਰ 2 ਵਜੇ ਤੱਕ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਉਨ੍ਹਾਂ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਜਾਣਗੀਆਂ। ਲਗਪਗ 9000 ਮੁਲਾਜ਼ਮ ਇਸ ਸਮੇਂ ਆਰਜ਼ੀ ਤੌਰ ‘ਤੇ ਕੰਮ ਕਰ ਰਹੇ ਹਨ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਹਨ। ਜ਼ਿਕਰਯੋਗ ਹੈ ਕਿ ਕੁਝ ਮੁਲਾਜ਼ਮਾਂ ਨੇ ਕੱਲ੍ਹ ਆਪਣੇ ਉੱਪਰ ਪੈਟਰੋਲ ਪਾ ਕੇ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ ਸੀ। ਜਿਸ ਤੋਂ ਬਾਅਦ ਸਰਕਾਰ ਨੇ ਸਖ਼ਤੀ ਦਿਖਾਈ ਹੈ।

Related Articles

Leave a Reply

Your email address will not be published. Required fields are marked *

Back to top button