Punjab

ਪੰਜਾਬ ਵਿਚ ਧੁੰਦ ਤੇ ਸੀਤ ਲਹਿਰ ਦਾ ਅਲਰਟ ਜਾਰੀ

ਚੰਡੀਗੜ੍ਹ, 18 ਜਨਵਰੀ- ਪੰਜਾਬ ਵਿਚ ਅੱਜ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਦੇ ਨਾਲ-ਨਾਲ ਕਈ ਇਲਾਕਿਆਂ ਵਿਚ ਸੀਤ ਲਹਿਰ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 48 ਘੰਟਿਆਂ ਵਿਚ ਪੰਜਾਬ ਦੇ ਤਾਪਮਾਨ ਵਿਚ ਬਹੁਤਾ ਬਦਲਾਅ ਨਹੀਂ ਆਵੇਗਾ। ਪਰ, ਉਸ ਤੋਂ ਬਾਅਦ, ਪੰਜਾਬ ਦੇ ਤਾਪਮਾਨ ਵਿਚ 2 ਤੋਂ 3 ਡਿਗਰੀ ਦਾ ਵਾਧਾ ਦਰਜ ਕੀਤਾ ਜਾ ਸਕਦਾ ਹੈ। ਪੰਜਾਬ ਦੇ 10 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿਚ ਧੁੰਦ ਨੂੰ ਲੈ ਕੇ ਆਰੇਂਜ (ਸੰਤਰੀ) ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿਚ ਧੁੰਦ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 11 ਜ਼ਿਲ੍ਹਿਆਂ ਵਿਚ ਸੀਤ ਲਹਿਰ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿਚ ਰੂਪਨਗਰ, ਬਠਿੰਡਾ, ਮੋਗਾ, ਮੁਕਤਸਰ, ਫਰੀਦਕੋਟ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ, ਬਰਨਾਲਾ ਤੇ ਮਾਨਸਾ ਜ਼ਿਲ੍ਹੇ ਸ਼ਾਮਿਲ ਹਨ।

Related Articles

Leave a Reply

Your email address will not be published. Required fields are marked *

Back to top button