Punjab

ਪੰਜਾਬ ਸਰਕਾਰ ਦਾ ਪਾਣੀ ਦੇ ਮੁੱਦੇ ‘ਤੇ ਇਤਿਹਾਸਕ ਪ੍ਰਸਤਾਵ – ਹੁਣ ਅਸੀਂ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਦੇਵਾਂਗੇ!

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 5 ਮਈ: ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈੈਂਟ ਬੋਰਡ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਦੇ ਹੁਕਮਾਂ ਨੂੰ ਨਾ ਮੰਨਦੇ ਹੋਏ ਕਿਹਾ ਕਿ ਪੰਜਾਬ ਪਹਿਲਾਂ ਹੀ ਹਰਿਆਣਾ ਨੂੰ 4000 ਕਿਊਸਿਕ ਪਾਣੀ ਦੇ ਰਿਹਾ ਹੈ। ਇਸ ਤੋਂ ਜ਼ਿਆਦਾ ਇਕ ਵੀ ਬੂੰਦ ਪਾਣੀ ਕਿਸੇ ਵੀ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ। ਇਸ ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਵਿਚ ਇਤਿਹਾਸਕ ਪ੍ਰਸਤਾਵ ਪਾਸ ਕੀਤਾ ਗਿਆ । ਇਸ ਪ੍ਰਸਤਾਵ ਦੇ ਕੁਝ ਅਹਿਮ ਨੁਕਤੇ ਇਹ ਹਨ : 1. ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਹਰਿਆਣਾ ਨੂੰ ਨਹੀਂ ਦੇਵੇਗਾ। ਮਾਨਵਤਾਵਾਦੀ ਕਦਮ ਵਜੋਂ, 4000 ਕਿਊਸਿਕ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ – ਪਰ ਇਸ ਤੋਂ ਵੱਧ ਉਪਲਬਧ ਨਹੀਂ ਹੋਵੇਗਾ।

Related Articles

Leave a Reply

Your email address will not be published. Required fields are marked *

Back to top button