Punjab

ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਖਿਲਾਫ਼ ਵੱਡਾ ਐਕਸ਼ਨ, AAP ਦੇ MLA ਰਮਨ ਅਰੋੜਾ ਦੇ ਘਰ ਵਿਜੀਲੈਂਸ ਦੀ ਰੇਡ, ਕੀਤਾ ਗ੍ਰਿਫ਼ਤਾਰ

ਜਲੰਧਰ, 23 ਮਈ- ਪੰਜਾਬ ਦੀ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਸਭ ਤੋਂ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਆਪਣੀ ਪਾਰਟੀ ਦੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਖਿਲਾਫ ਭ੍ਰਿਸ਼ਟਾਚਾਰ ਨੂੰ ਲੈ ਕੇ ਐਕਸ਼ਨ ਲਿਆ ਹੈ। ਅੱਜ ਉਨ੍ਹਾਂ ਦੀ ਜਲੰਧਰ ਸਥਿਤ ਰਿਹਾਇਸ਼ ‘ਤੇ ਵਿਜੀਲੈਂਸ ਨੇ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਮਨ ਅਰੋੜਾ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਮਾਸੂਮ ਲੋਕਾਂ ਨੂੰ ਝੂਠੇ ਨੋਟਿਸ ਭੇਜਦਾ ਸੀ।ਫਿਰ ਉਹ ਪੈਸੇ ਲੈਂਦਾ ਸੀ ਅਤੇ ਉਨ੍ਹਾਂ ਨੋਟਿਸਾਂ ਨੂੰ ਹਟਾ ਦਿੰਦਾ ਸੀ। ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ, ਵਿਜੀਲੈਂਸ ਟੀਮ ਨੇ ‘ਆਪ’ ਵਿਧਾਇਕ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਸ਼ੁੱਕਰਵਾਰ ਸਵੇਰੇ ਵਿਧਾਇਕ ਰਮਨ ਅਰੋੜਾ ਦੇ ਘਰ ਛਾਪਾ ਮਾਰਿਆ। ਵਿਜੀਲੈਂਸ ਟੀਮ ਗੱਡੀ ਨੰਬਰ ਪੀਬੀ 65 ਵਿੱਚ ਰਮਨ ਅਰੋੜਾ ਦੇ ਘਰ ਪਹੁੰਚੀ। ਪਿਛਲੇ ਦਿਨ ਸਰਕਾਰ ਨੇ ਰਮਨ ਅਰੋੜਾ ਦੇ ਸੁਰੱਖਿਆ ਮੁਲਾਜ਼ਮ ਵਾਪਸ ਲਏ ਸਨ। ਉਸ ਖਿਲਾਫ ਭ੍ਰਿਸ਼ਟਾਚਾਰ ਦੀਆਂ ਬਹੁਤ ਸਾਰੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਲਈ ਵਿਜੀਲੈਂਸ ਨੇ ਇਹ ਐਕਸ਼ਨ ਲਿਆ ਹੈ।

Related Articles

Leave a Reply

Your email address will not be published. Required fields are marked *

Back to top button