Punjab

ਪੰਜਾਬ ਸਰਕਾਰ ਨੇ ਅਸਲਾ ਲਾਇਸੰਸ ਧਾਰਕਾਂ ਲਈ ਈ-ਸੇਵਾ ਪੋਰਟਲ ’ਤੇ ਅਪਲਾਈ ਕਰਨ ਦੀ ਮਿਤੀ ਵਧਾ ਕੇ 31 ਜਨਵਰੀ 2025 ਕੀਤੀ

ਫ਼ਿਰੋਜ਼ਪੁਰ, 17 ਜਨਵਰੀ (ਬਾਲ ਕਿਸ਼ਨ)– ਵਧੀਕ ਜ਼ਿਲ੍ਹਾ ਮੈਜਿਟਰੇਟ ਡਾ. ਨਿਧੀ ਕੁਮੁਦ ਬੰਬਾਹ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸਲਾ ਲਾਇਸੰਸ ਨਾਲ ਸਬੰਧਤ ਸੇਵਾਵਾਂ ਸਤੰਬਰ 2019 ਤੋਂ ਈ-ਸੇਵਾ ਪੋਰਟਲ ਰਾਹੀਂ ਸ਼ੁਰੂ ਕੀਤੀਆਂ ਗਈਆਂ ਸਨ। ਉਸ ਤੋਂ ਪਹਿਲਾਂ ਇਹ ਸੇਵਾਵਾਂ ਈ-ਡਿਸਟਿ੍ਰਕ ਪੋਰਟਲ ’ਤੇ ਮੌਜ਼ੂਦ ਸਨ, ਜੋ ਕਿ ਸਤੰਬਰ 2019 ਵਿੱਚ ਬੰਦ ਹੋ ਚੁੱਕਾ ਹੈ। ਸਾਲ 2019 ਵਿੱਚ ਈ-ਸੇਵਾ ਪੋਰਟਲ ਸ਼ੁਰੂ ਹੋਣ ਤੋਂ ਹੁਣ ਤੱਕ ਜ਼ਿਲ੍ਹਾ ਫਿਰੋਜਪੁਰ ਦੇ ਕਰੀਬ 3784 ਲਾਇਸੰਸੀਆਂ ਵੱਲੋਂ ਅਸਲਾ ਲਾਇਸੰਸ ਨਾਲ ਸਬੰਧਤ ਕੋਈ ਵੀ ਸੇਵਾ ਈ-ਸੇਵਾ ਪੋਰਟਲ ਰਾਹੀਂ ਅਪਲਾਈ ਨਹੀਂ ਕੀਤੀ ਗਈ ਹੈ, ਜਿਸ ਕਰਕੇ ਉਨ੍ਹਾਂ ਦਾ ਡਾਟਾ ਈ-ਸੇਵਾ ਪੋਰਟਲ ’ਤੇ ਅਪਡੇਟ ਨਹੀਂ ਹੋਇਆ ਹੈ। ਉਕਤ ਲਾਇਸੰਸੀਆਂ, ਜਿਨ੍ਹਾਂ ਨੇ ਈ-ਸੇਵਾ ਪੋਰਟਲ ਸਤੰਬਰ 2019 ਤੋਂ ਹੁਣ ਤੱਕ ਕੋਈ ਵੀ ਸੇਵਾ ਅਪਲਾਈ ਨਹੀਂ ਕੀਤੀ ਹੈ, ਨੂੰ ਮਿਤੀ 17 ਦਸੰਬਰ 2024 ਨੂੰ ਸੁਚਿਤ ਕੀਤਾ ਗਿਆ ਸੀ ਕਿ ਮਿਤੀ 1 ਜਨਵਰੀ 2025 ਤੋਂ ਪਹਿਲਾਂ-ਪਹਿਲਾਂ ਅਸਲਾ ਲਾਇਸੰਸ ਨਾਲ ਸਬੰਧਤ ਲੋੜੀਂਦੀ ਸਰਵਿਸ ਲਈ ਨਜਦੀਕੀ ਸੇਵਾ ਕੇਂਦਰ ਰਾਹੀਂ ਅਪਲਾਈ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਉਕਤ ਸਮਾਂ ਸੀਮਾਂ ਵਿੱਚ ਪੰਜਾਬ ਸਰਕਾਰ ਵੱਲੋਂ ਮਿਤੀ 31 ਜਨਵਰੀ 2025 ਤੱਕ ਵਾਧਾ ਕਰ ਦਿੱਤਾ ਗਿਆ ਹੈ ਇਸ ਲਈ ਹੁਣ ਉਕਤ ਲਾਇਸੰਸੀ ਈ-ਸੇਵਾ ਪੋਰਟਲ ਵਿੱਚ ਮਿਤੀ 31 ਜਨਵਰੀ 2025 ਤੱਕ ਅਪਲਾਈ ਕਰ ਸਕਦੇ ਹਨ।

Related Articles

Leave a Reply

Your email address will not be published. Required fields are marked *

Back to top button