ਪੰਜਾਬ ਸਰਕਾਰ ਨੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਲੈ ਕੇ ਚੁੱਕਿਆ ਵੱਡਾ ਕਦਮ, 1 ਸਾਲ ਲਈ ਲਾਗੂ ਕਰ ‘ਤਾ ਇਹ ਹੁਕਮ

ਗੁਰਦਾਸਪੁਰ, 4 ਜੂਨ : ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਦੀਆਂ ਹਦਾਇਤਾਂ ਤਹਿਤ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ 100 ਮੀਟਰ ਅਤੇ ਸ਼ਹਿਰੀ ਖੇਤਰਾਂ ਵਿੱਚ 50 ਮੀਟਰ ਦੇ ਘੇਰੇ ਵਿੱਚ ਸਕੂਲਾਂ ਦੀਆਂ ਕੰਟੀਨਾਂ/ਟੱਕ ਦੁਕਾਨਾਂ/ਦੁਕਾਨਾਂ ਜਾਂ ਅਦਾਰਿਆਂ ਵਿੱਚ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਟਿੰਗ ਵਗ਼ੈਰਾ ਜਾਂ ਕੋਈ ਹੋਰ ਐਨਰਜੀ ਡਰਿੰਕਸ ਦੀ ਵਿੱਕਰੀ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਨਾਹੀ ਦੇ ਇਹ ਹੁਕਮ 21 ਅਪ੍ਰੈਲ 2025 ਤੋਂ ਇੱਕ ਸਾਲ ਲਈ ਪੇਂਡੂ ਸਕੂਲ ਖੇਤਰਾਂ ਵਿੱਚ 100 ਮੀਟਰ ਅਤੇ ਸ਼ਹਿਰੀ ਸਕੂਲ ਖੇਤਰਾਂ ਵਿੱਚ 50 ਮੀਟਰ ਦੇ ਏਰੀਏ ਵਿੱਚ ਲਾਗੂ ਰਹਿਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵਿਕ੍ਰੇਤਾਵਾਂ ਨੂੰ ਐੱਫਐੱਸਐੱਸਏਆਈ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਲੋਕਾਂ ਨੂੰ ਸਾਫ਼ ਸੁਥਰਾ ਭੋਜਨ ਹੀ ਮੁਹੱਈਆ ਕਰਨ ਲਈ ਕਿਹਾ ਹੈ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ।



