
ਮਖੂ, 12 ਅਗਸਤ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਹੋਈ ‘‘ਯੂਥ ਨਸ਼ਿਆਂ ਵਿਰੁੱਧ’’ ਮੁਹਿੰਮ ਤਹਿਤ ਅੱਜ ਵਿਧਾਇਕ ਨਰੇਸ਼ ਕਟਾਰੀਆ ਦੀ ਅਗਵਾਈ ਵਿਚ ਨਗਰ ਪੰਚਾਇਤ ਮਖੂ ਦੇ ਕਮਿਊਨਟੀ ਹਾਲ ਵਿਖੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਨਰੇਸ਼ ਕਟਾਰੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਜਿਸ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਸਰਕਾਰ ਦੀ ਸਖਤੀ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਕੇ ਭੱਜ ਗਏ ਹਨ ਜਾਂ ਫਿਰ ਸਲਾਖਾ ਪਿੱਛੇ ਹਨ। ‘ਆਪ’ ਸਰਾਕਰ ਵੱਲੋਂ ਨਸ਼ੇ ਵਾਲੇ ਪਦਾਰਥਾਂ ਦੀ ਸਮਗਲਿੰਗ ਤੋਂ ਕਮਾਏ ਗੈਰ ਕਾਨੂੰਨੀ ਨਾਲ ਬਣੀਆਂ ਇਮਾਰਤਾਂ ਨੂੰ ਢਾਹ ਦਿੱਤਾ ਅਤੇ ਅਪਰਾਧਿਕ ਅਨਸਰਾਂ ਨੂੰ ਖਤਮ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸ਼ੁਰੂ ਕੀਤੀ ਹੋਈ ਯੂਥ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਵੱਡਮੁੱਲਾ ਯੋਗਦਾਨ ਪਾਇਆ ਜਾਵੇ। ਥਾਣਾ ਮਖੂ ਦੇ ਮੁਖੀ ਜਗਦੀਪ ਸਿੰਘ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇਕਰ ਕੋਈ ਵੀ ਨਸ਼ਿਆਂ ਸਬੰਧੀ ਗਤੀਵਿਧੀ ਧਿਆਨ ਵਿੱਚ ਆਉਂਦੀ ਹੈ ਤਾਂ ਇਕ ਜ਼ਿੰਮੇਵਾਰ ਨਾਗਰਿਕ ਦੀ ਭੂਮਿਕਾ ਨਿਭਾਉਂਦਿਆ ਇਸ ਦੀ ਸੂਚਨਾ ਪੁਲਿਸ ਵਿਭਾਗ ਨੂੰ ਦਿੱਤੀ ਜਾਵੇ। ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਨਗਰ ਪੰਚਾਇਤ ਮਖੂ ਦੇ ਪ੍ਰਧਾਨ ਨਰਿੰਦਰ ਕਟਾਰੀਆ, ਸੀਨੀਅਰ ਮੀਤ ਪ੍ਰਧਾਨ ਅਨਿਲ ਧਵਨ ਡੀਸੀ, ਤਿਲਕ ਰਾਜ ਮੀਤ ਪ੍ਰਧਾਨ, ਬਲਾਕ ਪ੍ਰਧਾਨ ਸੰਦੀਪ ਠੁਕਰਾਲ, ਬਲਾਕ ਪ੍ਰਧਾਨ ਸੌਰਵ ਅਹੂਜਾ, ਬਲਵੀਰ ਸਿੰਘ ਲਹਿਰਾ, ਮਨਜਿੰਦਰ ਸਿੰਘ ਐੱਮਸੀ, ਵੀਨੂੰ ਸ਼ਾਹ ਐੱਮਸੀ, ਹੀਰਾ ਸਿੰਘ ਐੱਮਸੀ, ਰਿਸ਼ੂ ਖੁਰਾਣਾ ਪ੍ਰਧਾਨ ਆੜ੍ਹਤੀਆਂ ਐਸੋਸੀਏਸ਼ਨ ਮਖੂ, ਮਨਮੋਹਨ ਗਰੋਵਰ, ਪ੍ਰਦੀਪ ਕੱਕੜ, ਬਲਵਿੰਦਰ ਠੁਕਰਾਲ, ਹੀਰਾ ਖੁਰਾਣਾ ਪ੍ਰਧਾਨ ਕਰਿਆਨਾ ਯੂਨੀਅਨ ਮਖੂ, ਜੋਗਾ ਸਿੰਘ ਨੰਗਲ ਸਾਬਕਾ ਸਰਪੰਚ, ਸੁਨੀਲ ਸਰਪੰਚ, ਜਸਪਾਲ ਸਿੰਘ ਤਲਵੰਡੀ, ਨਰਿੰਦਰ ਸਿੰਘ, ਜੋਗਿੰਦਰ ਸਿੰਘ ਐਮ ਸੀ, ਬਲਵਿੰਦਰ ਸਿੰਘ, ਮਨੀ ਅਹੂਜਾ, ਮਹਾਂਵੀਰ ਸਿੰਘ ਪ੍ਰਧਾਨ ਨਗਰ ਪੰਚਾਇਤ ਮੱਲਾਂਵਾਲਾ, ਨਰਿੰਦਰ ਕੁਮਾਰ ਈਓ ਮਖੂ ਆਦਿ ਹਾਜ਼ਰ ਸਨ।



