Punjab

ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਨਿਰੰਤਰ ਯਤਨ ਕਰ ਰਹੀ ਹੈ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 19 ਜੂਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸਦੇ ਗਰੀਬ, ਬਜ਼ੁਰਗ ਅਤੇ ਨਾਰੀ ਵਰਗ ਦੀ ਸਮਾਜਿਕ ਸੁਰੱਖਿਆ, ਸਿਹਤ ਅਤੇ ਸਿੱਖਿਆ ਉੱਤੇ ਨਿਰਭਰ ਕਰਦੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਰਾਜ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਵਿੱਚ ਵੱਡੇ ਵਿਕਾਸ ਕਾਰਜ ਕਰਵਾਏ ਹਨ ਅਤੇ ਲੋਕ ਭਲਾਈ ਸਕੀਮ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਅੱਗੇ ਕਿਹਾ ਕਿ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਾਇਆ ਜਾਵੇ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਫਸਲ ਲਾਉਣ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਗਈ ਹੈ। ਖੇਤਾਂ ਤੱਕ ਨਹਿਰੀ ਪਾਣੀ ਨੂੰ ਪਹੁੰਚਾਉਣ ਵਿੱਚ ਸਰਕਾਰ ਵਲੋਂ ਸ਼ਲਾਘਾਯੋਗ ਕਦਮ ਚੁੱਕੇ ਗਏ ਹਨ। ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਨੂੰ ਪਹਿਲ ਦਿੱਤੀ ਗਈ ਹੈ ਅਤੇ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਨਿਰੰਤਰ ਯਤਨਸ਼ੀਲ ਹੈ।ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਮਹਿਲਾ ਸਸ਼ਕਤੀਕਰਨ, ਬਜ਼ੁਰਗ ਸੰਭਾਲ ਅਤੇ ਬਾਲ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਇਹ ਯਤਨ ਰੰਗਲਾਂ ਪੰਜਾਬ ਦੇ ਸੁਪਨੇ ਨੂੰ ਹਕੀਕਤ ਬਣਾਉਣ ਵੱਲ ਇੱਕ ਵਧੀਆ ਕਦਮ ਹੋਵੇਗਾ।

Related Articles

Leave a Reply

Your email address will not be published. Required fields are marked *

Back to top button