
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 12 ਜੂਨ : ਪੰਜਾਬ ਸਰਕਾਰ 21 ਜੂਨ ਦੀ ਬਜਾਏ 19 ਜੂਨ ਨੂੰ ਯੋਗ ਦਿਵਸ ਮਨਾਏਗੀ। ਇਸ ਸਬੰਧੀ ਰਾਜ ਪੱਧਰੀ ਸਮਾਗਮ ਜਲੰਧਰ ਦੇ ਪੀਏਪੀ ਮੈਦਾਨ ’ਚ ਕਰਵਾਉਣ ’ਤੇ ਵਿਚਾਰ ਹੋ ਰਿਹਾ ਹੈ। ਹਾਲਾਂਕਿ ਅਜੇ ਪ੍ਰੋਗਰਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ, ਪਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੇ 19 ਜੂਨ ਨੂੰ ਰਾਜ ਪੱਧਰੀ ਸਮਾਗਮ ਕਰਵਾਉਣ ਬਾਰੇ ਆਪਣੀ ਤਿਆਰੀ ਖਿੱਚ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ, ਸਿਵਲ ਤੇ ਪੁਲਿਸ ਦੇ ਅਧਿਕਾਰੀਆਂ, ਮੁਲਾਜ਼ਮਾਂ ਤੇ ਖਿਡਾਰੀਆਂ ਦੇ ਨਾਲ ਯੋਗ ਕਰਨਗੇ। ਇੱਥੇ ਵੀ ਜ਼ਿਕਰਯੋਗ ਹੈ ਕਿ 19 ਜੂਨ ਨੂੰ ਹੀ ਲੁਧਿਆਣਾ ਜ਼ਿਮਨੀ ਚੋਣ ਲਈ ਵੋਟਾਂ ਵੀ ਪੈਣਗੀਆਂ।



