‘ਪੰਜਾਬ ਸਿੱਖਿਆ ਕ੍ਰਾਂਤੀ’ ਨਾਲ ਬਦਲੀ ਸਰਕਾਰੀ ਸਕੂਲਾਂ ਦੀ ਨੁਹਾਰ : ਵਿਧਾਇਕ ਦਹੀਯਾ
ਵਿਧਾਇਕ ਦਹੀਯਾ ਨੇ ਕੀਤੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ

ਬਾਲ ਕਿਸ਼ਨ
ਫਿਰੋਜ਼ਪੁਰ, 17 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਮੇਂ ਦੇ ਹਾਣੀ ਬਣਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਵੱਲੋਂ ਹਲਕੇ ਦੇ ਸਰਕਾਰੀ ਹਾਈ ਸਕੂਲ ਬਸਤੀ ਬੇਲਾ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਢੋਲੇ ਵਾਲਾ, ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਚੁਗੱਤੇ ਵਾਲਾ ਦੇ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕਰਨ ਮੌਕੇ ਕੀਤਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਿੱਖਿਆ ਨੂੰ ਸਰਬੋਤਮ ਬਣਾਉਣ ਦੇ ਹਰ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਵਿਦਿਆਰਥੀਆਂ ਦਾ ਮਨੋਬਲ ਉੱਚਾ ਹੋ ਰਿਹਾ ਹੈ ਅਤੇ ਮਾਪਿਆਂ ਨੂੰ ਵੀ ਤਸੱਲੀ ਹੈ ਕਿ ਉਨ੍ਹਾਂ ਨੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਸਰਕਾਰੀ ਸਕੂਲਾਂ ਉੱਤੇ ਭਰੋਸਾ ਰੱਖਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਨੂੰ ਤਰਜੀਹ ਦੇਣ ਲੱਗ ਪਏ ਹਨ ਜਿਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਸਰਕਾਰ ਦਾ ਸਿੱਖਿਆ ਮਾਡਲ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਅਧਿਆਪਕਾਂ ਨੂੰ ਆਧੁਨਿਕ ਪੜ੍ਹਾਈ ਤਕਨੀਕਾਂ ਬਾਰੇ ਸਿਖਲਾਈ ਦਿਵਾਉਣ ਹਿੱਤ ਦੇਸ਼ਾਂ-ਵਿਦੇਸ਼ਾਂ ਵਿੱਚ ਵਿਦਿਅਕ ਦੌਰੇ ਕਰਵਾ ਰਹੀ ਹੈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਮਾਨ ਸਰਕਾਰ ਨੇ ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਨਾਲ ਸਬੰਧਤ ਮੰਤਰੀਆਂ ਨੂੰ ਸਥਾਨ ਦਿੱਤਾ ਹੈ ਅਤੇ ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਦੇ ਕੇ ਅਤੇ ਅਨੁਸੂਚਿਤ ਜਾਤੀ ਵਜ਼ੀਫ਼ੇ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾ ਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ। ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਭੇਜਣਾ ਆਮ ਲੋਕਾਂ ਦੀ ਮਜਬੂਰੀ ਸੀ ਪਰ ਹੁਣ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ, ਜਿਸ ਸਦਕਾ ਹੁਣ ਆਮ ਲੋਕ ਆਪਣੀ ਇੱਛਾ ਨਾਲ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ ਅਤੇ ਇਸੇ ਤਰ੍ਹਾਂ ਸਰਕਾਰੀ ਸਿਹਤ ਪ੍ਰਣਾਲੀ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਸ਼੍ਰੀ ਕੋਮਲ ਅਰੋੜਾ, ਹਲਕਾ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਦਿਹਾਤੀ ਸਰਦਾਰ ਪਲਵਿੰਦਰ ਸਿੰਘ ਬਰਾੜ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-2 ਸ਼੍ਰੀ ਰਾਜਨ ਰਾਜਨ ਨਰੂਲਾ, ਬੀ.ਐਨ.ਓ ਸ਼੍ਰੀ ਅਨੁਕੂਲ ਪੰਛੀ, ਸ.ਤਲਵਿੰਦਰ ਸਿੰਘ ਖਾਲਸਾ ਕੋਆਰਡੀਨੇਟਰ ਸਮਾਰਟ ਸਕੂਲ, ਸਰਪੰਚ ਪਰਮਜੀਤ ਸਿੰਘ ਜੰਮੂ, ਪਰਮਪਾਲ ਸਿੰਘ ਗਿੱਲ, ਸਰਪੰਚ ਬੂਟਾ ਬਾਲਮੀਕ, ਕਿਰਨਜੀਤ ਕੌਰ, ਜਸਬੀਰ ਸਿੰਘ ਰਣਜੀਤ ਸਿੰਘ,ਅਤਰ ਸਿੰਘ ਗਿੱਲ, ਪੂਜਾ, ਗੁਰਭੇਜ ਸਿੰਘ, ਸੰਦੀਪ ਕੌਰ, ਕੁਲਦੀਪ ਸਿੰਘ, ਅਮਰਜੀਤ ਸਿੰਘ, ਕਵਲਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਪ੍ਰੀਤ ਕੌਰ, ਹਰਪ੍ਰੀਤ ਸਿੰਘ, ਸ਼ੀਤਲ ਸਿੰਘ, ਬਲਵੰਤ ਸਿੰਘ, ਸਰਬਜੀਤ ਸਿੰਘ, ਅਮਰੀਕ ਸਿੰਘ ਆਦਿ ਤੋਂ ਇਲਾਵਾ ਪਿੰਡਾਂ ਦੇ ਪੰਚ ਅਤੇ ਹੋਰ ਆਗੂ ਸਾਹਿਬਾਨ ਅਤੇ ਵਰਕਰ ਸਾਹਿਬਾਨ ਹਾਜ਼ਰ ਸਨ।



