Punjab

ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਦੇ ਭਵਿੱਖ ਦੀ ਨੀਂਹ ਪੱਥਰ ਨੂੰ ਮਜ਼ਬੂਤ ਕਰਨ ਵਾਲਾ ਕਦਮ : ਧਾਲੀਵਾਲ

ਅੰਮ੍ਰਿਤਸਰ, 28 ਮਈ- ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹੁਣ ਤੱਕ ਦੇ ਪੰਜਾਬ ਦੇ ਇਤਿਹਾਸ ਵਿੱਚ ਸਿੱਖਿਆ ਕ੍ਰਾਂਤੀ ਪੰਜਾਬ ਤਹਿਤ ਪਹਿਲੀ ਅਜਿਹੀ ਪਹਿਲਕਦਮੀ ਹੋਈ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਹੌਂਸਲਾ ਅਫਜਾਈ ਕਰਨ ਅਤੇ ਸਕੂਲਾਂ ਦੀਆਂ ਜਰੂਰਤਾਂ ਨੂੰ ਤਰਜੀਹ ਦੇ ਅਧਾਰ ’ਤੇ ਪੂਰਾ ਕਰਨ ਲਈ ਯਕੀਨੀ ਬਣਾਉਣ ਹਿੱਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਹਰ ਸੰਭਵ ਉਪਰਾਲੇ ਕਰ ਰਹੀ ਹੈ ਅਤੇ ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਦੇ ਭਵਿੱਖ ਦੀ ਨੀਂਹ ਪੱਥਰ ਨੂੰ ਮਜ਼ਬੂਤ ਕਰਨ ਵਾਲਾ ਕਦਮ ਹੋਵੇਗਾ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਐਲੀਮੈਂਟਰੀ ਸਕੂਲ ਰਮਦਾਸ -1 ਵਿਖੇ 19.74 ਲੱਖ ਰੁਪਏ ਦੀ ਲਾਗਤ ਨਾਲ, ਸਰਕਾਰੀ ਐਲੀਮੈਂਟਰੀ ਸਕੂਲ ਰਮਦਾਸ -2 ਵਿਖੇ 15.32 ਲੱਖ ਰੁਪਏ ਦੀ ਲਾਗਤ ਨਾਲ ਅਤੇ ਸਰਕਾਰੀ ਅਲੀਮੈਂਟਰੀ ਸਕੂਲ ਕਤਲੇ ਵਿਖੇ 8.89 ਲੱਖ ਰੁਪਏ ਦੀ ਲਾਗਤ ਨਾਲ ਨੇਪੜੇ ਚੜ੍ਹੇ ਨਵ ਨਿਰਮਾਣ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਿੱਖਿਆਂ ਢਾਂਚੇ ਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਵਿਕਾਸ ਨੂੰ ਕ੍ਰਾਂਤੀਕਾਰੀ ਛੋਹਾਂ ਦਿੰਦਿਆਂ ਹੋਇਆਂ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਵਧੀਆ ਬਣਾ ਕੇ ਸਿੱਖਿਆ ਕ੍ਰਾਂਤੀ ਲਿਆਂਦੀ ਹੈ। ਜਿਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ ਆਪਣੀ ਮਿਹਨਤ ਤੇ ਦ੍ਰਿੜ ਇਰਾਦੇ ਨਾਲ ਸਾਲਾਨਾ ਬੋਰਡ ਪ੍ਰੀਖਿਆਵਾਂ ਵਿੱਚੋਂ ਮੋਹਰੀ ਸਥਾਨ ’ਤੇ ਰਹੇ ਹਨ। ਕੈਬਨਿਟ ਮੰਤਰੀ ਧਾਲੀਵਾਲ ਨੇ ਵਿਿਦਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਪੜਾਈ ਵੱਲ ਹੋਰ ਦਿਲਚਸਪੀ ਨਾਲ ਅੱਗੇ ਆਉਣ ਤਾਂ ਕਿ ਸਕੂਲੀ ਪ੍ਰੀਖਿਆਵਾਂ ਵਾਂਗ ਵੱਖ-ਵੱਖ ਉੱਚ ਤਕਨੀਕੀ ਮੈਡੀਕਲ ਤੇ ਨਾਨ ਮੈਡੀਕਲ ਮੁਕਾਬਲੇ ਦੀਆਂ ਪ੍ਰਖਿਆਵਾਂ ਵਿੱਚੋਂ ਵੀ ਵੱਧੀਆ ਮੱਲਾਂ ਮਾਰੀਆਂ ਜਾਣ। ਕੈਬਨਿਟ ਮੰਤਰੀ ਧਾਲੀਵਾਲ ਨੇ ਸਕੂਲਾਂ ’ਚ ਹੋਏ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਤੇ ਵਾਤਾਵਰਨ ਦੀ ਸ਼ੁੱਧਤਾ ਦੀ ਮੁਹਿੰਮ ਨੂੰ ਹੁਲਾਰਾ ਦਿੰਦਿਆਂ ਸਕੂਲ ਚ ਰੁੱਖ ਲਗਾਉਣ ਮੁਹਿੰਮ ਦਾ ਆਗਾਜ਼ ਕੀਤਾ। ਸਮਾਗਮਾਂ ’ਚ ਮੁੱਖ ਮਹਿਮਾਨ ਕੁਲਦੀਪ ਸਿੰਘ ਧਾਲੀਵਾਲ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਜਦੋਂਕਿ ਮੰਤਰੀ ਧਾਲੀਵਾਲ ਨੇ ਸਕੂਲ ਸਟਾਫ ਦੀ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਅਧਿਆਪਕਾਂ ਤੇ ਹੋਨਹਾਰ ਵਿਿਦਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਹਲਕਾ ਪੱਧਰੀ ਸਿੱਖਿਆ ਕੋਆਰਡੀਨੇਟਰ ਅਮਨਦੀਪ ਕੌਰ ਧਾਲੀਵਾਲ, ਮਾਰਕੀਟ ਕਮੇਟੀ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ ਸਮੇਤ ਇਨ੍ਹਾਂ ਸਕੂਲਾਂ ਦਾ ਸਮੂਹ ਸਟਾਫ, ਵਿਿਦਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨਜਮੈਂਟ ਕਮੇਟੀਆਂ ਦੇ ਆਹੁਦੇਦਾਰ , ਗ੍ਰਾਮ ਪੰਚਾਇਤਾਂ , ਕੌਂਸਲਰ ਤੇ ਪਤਵੰਤੇ ਸੱਜਣ ਵੱਡੀ ਗਿਣਤੀ ’ਚ ਮੌਜੂਦ ਸਨ। ਕੈਪਸ਼ਨ: ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਹਲਕੇ ਦੇ ਤਿੰਨ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਨਵ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਦੇ ਹੋਏ।

Related Articles

Leave a Reply

Your email address will not be published. Required fields are marked *

Back to top button