
ਮੋਗਾ, 14 ਜੂਨ : ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ ’ਤੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਥਾਣਾ ਧਰਮਕੋਟ ਪੁਲਿਸ ਦੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਵਿਅਕਤੀ ਜੋਗਨਾਥ ਵਾਸੀ ਜੋਗੀਆ ਵਾਲਾ ਮੁਹੱਲਾ ਧਰਮਕੋਟ ਜੋਕਿ ਕਥਿਤ ਤੌਰ ’ਤੇ ਚੋਰੀਆਂ ਕਰਨ ਦਾ ਆਦਿ ਹੈ ਜੋਕਿ ਅੱਜ ਵੀ ਚੋਰੀ ਦੇ ਮੋਟਰਸਾਈਕਲ ਸਮੇਤ ਘੁੰਮ ਰਿਹਾ ਹੈ। ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਉਸ ਨੂੰ ਧਰਮਕੋਟ ਦੇ ਲੋਹਗੜ੍ਹ ਰੋਡ ’ਤੇ ਕਾਬੂ ਕਰਕੇ ਉਸ ਪਾਸੋ ਚੋਰੀ ਦਾ ਇਕ ਅਪਾਚੀ ਮੋਟਰਸਾਈਕਲ ਬਰਮਾਦ ਕੀਤਾ ਹੈ। ਪੁਲਿਸ ਵੱਲੋਂ ਕਾਬੂ ਕੀਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।



