Punjab

ਪੰਡੋਰੀ ਸਿੱਧਵਾਂ ਦੇ ਪੰਚਾਇਤ ਮੈਂਬਰ ਸਣੇ ਕਈ ਪਰਿਵਾਰ ਸੰਧੂ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਲ

ਝਬਾਲ, 29 ਜੁਲਾਈ : ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਪੰਡੋਰੀ ਸਿੱਧਵਾਂ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪੰਚਾਇਤ ਮੈਂਬਰ ਸਮੇਤ ਸੈਂਕੜੇ ਲੋਕ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਏ। ਸ਼ਾਮਲ ਹੋਣ ਵਾਲਿਆਂ ’ਚ ਪੰਚਾਇਤ ਮੈਂਬਰ ਪ੍ਰਭਜੀਤ ਸਿੰਘ, ਸਾਬਕਾ ਪੰਚਾਇਤ ਮੈਂਬਰ ਹਰਜੀਤ ਸਿੰਘ, ਸਾਬਕਾ ਪੰਚਾਇਤ ਮੈਂਬਰ ਪ੍ਰਭਜੀਤ ਸਿੰਘ ਸਮੇਤ ਮੋਹਤਬਰ ਲੋਕ ਜਿੰਨਾਂ ’ਚ ਕਨਵਰਦੀਪ ਸਿੰਘ, ਪਰਮਿੰਦਰ ਸਿੰਘ, ਰਣਜੀਤ ਸਿੰਘ, ਜਸਵਿੰਦਰ ਸਿੰਘ ਜੱਸਾ, ਹਰਜੀਤ ਸਿੰਘ, ਹਰਮਨ ਸਿੰਘ, ਬਚਿੱਤਰ ਸਿੰਘ, ਗੁਰਪ੍ਰੀਤ ਸਿੰਘ ਆਦਿ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪੰਜਾਬ ਦੇ ਹਲਾਤਾਂ ਤੇ ਵਿਸਥਾਰ ਨਾਲ ਗੱਲ ਕੀਤੀ ਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਪੰਜਾਬ ਦੀ ਸੱਤਾ ’ਤੇ ਆਈ ਆਮ ਆਦਮੀ ਪਾਰਟੀ ਤੋਂ ਇਲਾਵਾ ਪਿਛਲੀਆਂ ਸਿਆਸੀ ਪਾਰਟੀ ਕਾਂਗਰਸ, ਅਕਾਲੀ ਦਲ ਵੱਲੋਂ ਕੀਤੀ ਜਾਂਦੀ ਰਹੀ ਗੰਦੀ ਸਿਆਸਤ ਤੋਂ ਜਾਣੂ ਕਰਵਾਇਆ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਆਪਣੀ ਕੁਰਸੀ ਖਾਤਰ ਇਨ੍ਹਾਂ ਸਿਆਸੀ ਲੋਕਾਂ ਨੇ ਪੰਜਾਬ ਨੂੰ ਬੁਰੀ ਤਰ੍ਹਾਂ ਪਛਾੜ ਦਿੱਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਿਸ ਦਿਨ ਪੰਜਾਬ ਦੇ ਲੋਕ ਦੁਬਾਰਾ ਰੰਗਲਾ ਪੰਜਾਬ ਨੂੰ ਦੇਖਣਗੇ ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਪੰਜਾਬ ਦੇ ਹਲਾਤਾਂ ਨੂੰ ਸਹੀ ਕਰਨ ਦਾ ਜੋ ਸੁਪਨਾ ਲਿਆ ਹੈ ਉਹ ਜਲਦੀ ਹੀ ਪੂਰਾ ਹੋਣ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਵੇਂ ਪਿੰਡ ਪੰਡੋਰੀ ਸਿੱਧਵਾਂ ’ਚ ਮੌਜੂਦਾ ਪੰਚਾਇਤ ਅਤੇ ਸਾਬਕਾ ਪੰਚਾਇਤ ਮੈਂਬਰਾਂ ਸਮੇਤ ਸੈਂਕੜੇ ਲੋਕਾਂ ਨੇ ਭਾਜਪਾ ਦੀਆਂ ਨੀਤੀਆਂ ਤੋਂ ਖੁਸ਼ ਤੇ ਪ੍ਰਭਾਵਿਤ ਹੋ ਕੇ ਪਾਰਟੀ ’ਚ ਆ ਕੇ ਲੋਕਾਂ ਦੀ ਸੇਵਾ ਕਰਨ ਦਾ ਮਨ ਬਣਾਇਆ ਹੈ। ਇਸੇ ਤਰ੍ਹਾਂ ਤਰਨਤਾਰਨ ਦੇ ਬਾਕੀ ਪਿੰਡਾਂ ’ਚ ਵੀ ਭਾਜਪਾ ਦਾ ਬੋਲਬਾਲਾ ਹੋ ਰਿਹਾ ਹੈ। ਸੰਧੂ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਆਈਆਂ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਸਿਹਤ, ਸਿੱਖਿਆ ਅਤੇ ਸੁਰੱਖਿਆ ਦੇਣ ਦੇ ਨਾਲ ਤੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ ਤਾਂ ਹੀ ਹੁਣ ਲੋਕ ਇਨ੍ਹਾਂ ਰਵਾਇਤੀ ਪਾਰਟੀਆਂ ਦੀਆਂ ਚਾਲਾਂ ’ਚ ਆਉਣ ਵਾਲੇ ਨਹੀਂ ਹਨ ਤੇ ਰਾਸ਼ਟਰ ਦੀ ਸੁਰੱਖਿਆ ਕਰਨ ਵਾਲੀ ਪਾਰਟੀ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੀ ਸੱਤਾ ਦੇਣ ਲਈ ਪੰਜਾਬ ਦੇ ਲੋਕ ਆਪਣਾ ਮਨ ਬਣਾ ਕੇ ਬੈਠੇ ਹਨ ਤੇ ਸਮੇਂ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਮੀਤ ਪ੍ਰਧਾਨ ਜਸਕਰਨ ਸਿੰਘ, ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ, ਐਸਸੀ ਮੋਰਚਾ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਬੰਟੀ, ਵਪਾਰ ਸੈੱਲ ਕੋ ਕਨਵੀਨਰ ਵਿਵੇਕ ਅਗਰਵਾਲ, ਮਾਸਟਰ ਬਲਦੇਵ ਸਿੰਘ ਮੰਡ, ਬਲਜਿੰਦਰ ਸਿੰਘ ਚੀਮਾ, ਬਲਧੀਰ ਸਿੰਘ ਅਤੇ ਹੋਰ ਵੀ ਪਾਰਟੀ ਆਗੂ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button