Punjab

ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ PCS ਦੀ ਮੁਫ਼ਤ ਟ੍ਰੇਨਿੰਗ, ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 19 ਸਤੰਬਰ : ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਨੇ ਅਨੁਸੂਚਿਤ ਜਾਤੀ ਤੇ ਪੱਛੜੀ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਪੰਜਾਬ ਸਿਵਲ ਸਰਵਿਸਿਜ਼ (ਪੀਸੀਐੱਸ) ਦੀ ਟ੍ਰੇਨਿੰਗ ਦੇਣ ਲਈ ਪੀਸੀਐੱਸ ਕਰੈਸ਼ ਕੋਰਸ ਕਰਵਾਉਣ ਦਾ ਫੈਸਲਾ ਕੀਤਾ ਹੈ। ਬਕਾਇਦਾ ਵਿਭਾਗ ਨੇ ਵਿਦਿਆਰਥੀਆਂ ਤੋ ਕੋਰਸ ਲਈ ਅਰਜ਼ੀਆਂ ਮੰਗੀਆਂ ਹਨ। ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 40 ਵਿਦਿਆਰਥੀਆਂ ਨੂੰ ਦੋ ਮਹੀਨੇ ਦੀ ਟ੍ਰੇਨਿੰਗ ਦਿੱਤੀ ਜਾਵੇਗੀ। ਇਹ ਕੋਰਸ ਐਸਸੀ, ਬੀਸੀ ਅਤੇ ਘੱਟ ਗਿਣਤੀ ਵਿਦਿਆਰਥੀਆਂ ਲਈ ਅੰਬੇਡਕਰ ਇੰਸਟੀਚਿਊਟ ਮੋਹਾਲੀ ਵਿਖੇ ਕਰਵਾਇਆ ਜਾਵੇਗਾ। ਅਕਾਦਮਿਕ ਸੈਸ਼ਨ (2025-26)ਲਈ 24 ਅਕਤੂਬਰ ਤੱਕ ਐਨਓਐਸ ਪੋਰਟਲ ਰਾਹੀਂ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰਾਂ ਦੀ ਚੋਣ 30 ਸਤੰਬਰ ਨੂੰ ਇੱਕ ਪ੍ਰਵੇਸ਼ ਪ੍ਰੀਖਿਆ ਰਾਹੀਂ ਕੀਤੀ ਜਾਵੇਗੀ। ਮੰਤਰੀ ਨੇ ਦੱਸਿਆ ਕਿ ਸੰਸਥਾ ਨੂੰ 1.47 ਕਰੋੜ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਗਿਆ ਹੈ ਅਤੇ ਵਾਧੂ 1.22 ਕਰੋੜ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਪ੍ਰਮੁੱਖ ਵਿਦਵਾਨਾਂ ਨੂੰ ਇੰਸਟ੍ਰਕਟਰਾਂ ਵਜੋਂ ਆਕਰਸ਼ਿਤ ਕਰਨ ਲਈ ਪ੍ਰੋਫੈਸਰਾਂ ਦਾ ਮਾਣਭੱਤਾ 750 ਤੋਂ ਵਧਾ ਕੇ 1500 ਪ੍ਰਤੀ ਘੰਟਾ ਕਰ ਦਿੱਤਾ ਗਿਆ ਹੈ।

ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ 35 ਫ਼ੀਸਦੀ ਵਾਧਾ

Related Articles

Leave a Reply

Your email address will not be published. Required fields are marked *

Back to top button