
ਪੱਟੀ, 16 ਅਪ੍ਰੈਲ-ਸਬ ਡਵੀਜ਼ਨ ਪੱਟੀ ਦੇ ਪਿੰਡ ਚੀਮਾ ਕਲਾਂ ਨੇੜੇ ਦਿਨ ਚੜਦੇ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਦੌਰਾਨ ਇੱਕ 29 ਸਾਲਾ ਨੌਜਵਾਨ ਦੇ ਦੋ ਗੋਲੀਆਂ ਲੱਗੀਆਂ ਅਤੇ ਉਹ ਗੰਭੀਰ ਰੂਪ ‘ਚ ਜਖਮੀ ਹੋ ਗਿਆ ਜਿਸਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ । ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਕਿਲ੍ਹਾ ਪੱਤੀ ਜੋ ਕੇ ਸਾਢੇ ਅੱਠ ਵਜੇ ਦੇ ਕਰੀਬ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪੱਟੀ ਤੋਂ ਪਿੰਡ ਪੱਤੀ ਕਿਲ੍ਹਾ ਨੂੰ ਜਾ ਰਿਹਾ ਸੀ ਤਾਂ ਜਦੋਂ ਉਹ ਪਿੰਡ ਚੀਮਾ ਕਲਾਂ ਕੋਲ ਪੁੱਜਾ ਤਾਂ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਮਨਜਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਫ਼ਰਾਰ ਹੋ ਗਏ । ਜਿਸ ਦੌਰਾਨ 1 ਗੋਲੀ ਉਸਦੀ ਬਾਂਹ ਅਤੇ ਇੱਕ ਸਿਰ ‘ਤੇ ਲੱਗੀ। ਸਿਵਲ ਹਸਪਤਾਲ ਪੱਟੀ ਦੇ ਡਾਕਟਰਾਂ ਨੇ ਜਖਮੀ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਹੋਇਆ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ । ਇਸ ਮੌਕੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਕੀਤੀ ਅਤੇ ਵਾਰਦਾਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।



