
ਪੱਟੀ, 30 ਮਈ: ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਨੇ ਵੀਰਵਾਰ ਨੂੰ ਆਪਣੇ ਦਫਤਰ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਲਾ ਸੁਣੀਆਂ ਅਤੇ ਮੌਕੇ ’ਤੇ ਨਿਪਟਾਰਾ ਕੀਤਾ। ਇਸ ਮੌਕੇ ਮੰਤਰੀ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਸਿੱਖਿਆ ਕ੍ਰਾਂਤੀ ਤੇ ਨਸ਼ਿਆਂ ਵਿਰੁੱਧ ਜੰਗ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੱਟੀ ਸ਼ਹਿਰ ਦੇ ਵਿਕਾਸ ਕੰਮਾਂ ਵਾਸਤੇ ਗਰਾਂਟਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਸ਼ਹਿਰ ਦੀ ਹਰੇਕ ਵਾਰਡ ’ਚ ਸ਼ਹਿਰ ਨਿਵਾਸੀਆਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਵਾਟਰ ਸਪਲਾਈ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ ਤੇ ਸ਼ਹਿਰ ਦੀਆਂ ਸੜਕਾਂ ਤੇ ਗਲੀਆਂ-ਨਾਲੀਆਂ ਵਾਸਤੇ ਵੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਲਾਕੇ ’ਚ ਵਾਟਰ ਸਪਲਾਈ ਵਿਭਾਗ ਵੱਲੋਂ ਨਵੀਆਂ ਪਾਣੀ ਦੀਆਂ ਪਾਈਪਾਂ ਪੈਣ ਨਾਲ ਇਲਾਕੇ ਨੂੰ ਲੰਮੇ ਸਮੇਂ ਤੋਂ ਜੋ ਪਾਣੀ ਦੀ ਸਮੱਸਿਆ ਪੇਸ਼ ਆ ਰਹੀ ਸੀ, ਇਨ੍ਹਾ ਪਾਣੀ ਦੀਆਂ ਪਾਈਪਾਂ ਪੈਣ ਨਾਲ ਲੋਕਾਂ ਨੂੰ ਸਾਫ-ਸੁਥਰਾ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ। ਮੰਤਰੀ ਭੁੱਲਰ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਵਿਕਾਸ ਕੰਮਾਂ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਹਲਕੇ ’ਚ ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਅਧੀਨ ਵੱਖ-ਵੱਖ ਸਕੂਲਾਂ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨਾਲ ਲੋਕਾਂ ਦਾ ਵਿਸ਼ਵਾਸ ਸਰਕਾਰੀ ਸਕੂਲਾਂ ਵਿਚ ਵਧਿਆ ਹੈ। ਬੱਚਿਆਂ ਤੇ ਅਧਿਆਪਕਾਂ ’ਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ। ਪਿਛਲੀਆਂ ਸਰਕਾਰਾਂ ਸਮੇਂ ਸਰਕਾਰੀ ਸਕੂਲ ਸਿਰਫ਼ ਗਰੀਬ ਲੋਕਾਂ ਦੇ ਬੱਚਿਆਂ ਲਈ ਬਣ ਕੇ ਰਹਿ ਗਏ ਸਨ ਅਤੇ ਨਿੱਜੀ ਸਕੂਲਾਂ ਦੇ ਅਧਿਆਪਕਾਂ ਦੇ ਮੁਕਾਬਲੇ ਵੱਧ ਕਾਬਲ ਤੇ ਯੋਗ ਅਧਿਆਪਕ ਨਿਹੱਥੇ ਹੋ ਗਏ ਸਨ। ਜਲਦੀ ਹੀ ਸਰਕਾਰੀ ਸਕੂਲ ਨਿੱਜੀ ਸਕੂਲਾਂ ਨੂੰ ਮਾਤ ਪਾਉਣਗੇ। ਨਸ਼ਿਆਂ ਵਿਰੁੱਧ ਫ਼ੈਸਲਾਕੁਨ ਜੰਗ ਛੇੜ ਕੇ ‘ਆਪ’ ਸਰਕਾਰ ਨੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮੂਹ ਵਰਗਾਂ ਦੇ ਵਿਕਾਸ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰੇਕ ਵਰਗ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇ ਰਹੀ ਹੈ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 90 ਪ੍ਰਤੀਸ਼ਤ ਘਰਾਂ ਦੇ ਜ਼ੀਰੋ ਬਿਜਲੀ ਬਿੱਲ, ਸਰਕਾਰੀ ਸਕੂਲਾਂ ’ਚ ਉੱਚ ਸਿੱਖਿਆ, ਆਟਾ ਦਾਲ ਸਕੀਮ, ਸਰਕਾਰੀ ਹਸਪਤਾਲ ’ਚ ਸਿਹਤ ਸੁਵਿਧਾਵਾਂ, ਸੜਕਾਂ ਲਈ ਕਰੋੜਾਂ ਦੀਆਂ ਗ੍ਰਾਂਟਾਂ, ਪੰਜਾਬ ਵਿਚ ਸਾਫ ਸੁਥਰਾ ਵਾਤਾਵਰਨ, ਲੋਕ ਭਲਾਈ ਸਕੀਮ, ਗ਼ਰੀਬਾਂ ਨੂੰ ਮਕਾਨ ਬਣਾ ਕੇ ਦੇਣਾ, ਵਿਧਵਾ ਪੈਨਸ਼ਨ, ਬੇਰੁਜ਼ਗਾਰ, ਅੰਗਹੀਣ ਪੈਨਸ਼ਨ, ਖੇਡਾਂ ਸਮੇਤ ਘਰ-ਘਰ ਰੁਜ਼ਗਾਰ ਯੋਜਨਾ, ਆਦਿ ਅਨੇਕਾਂ ਸੁਵਿਧਾਵਾਂ ਜਨਤਾ ਨੂੰ ਦਿੱਤੀਆਂ ਜਾ ਰਹੀਆਂ ਹਨ ਸਰਕਾਰ ਵੱਲੋਂ ਸਹੂਲਤਾਂ ਪੱਖੋਂ ਕੋਈ ਕਮੀ ਨਹੀਂ ਛੱਡੀ ਜਾ ਰਹੀ। ਲੋਕਾਂ ਨੂੰ ਬਹੁਤ ਵਧੀਆ ਤੇ ਪਾਰਦਰਸ਼ੀ ਢੰਗ ਨਾਲ ਭ੍ਰਿਸ਼ਟਾਚਾਰ ਤੋਂ ਰਹਿਤ ਪ੍ਰਸ਼ਾਸਨ ਦੇਣਾ ਮਾਨ ਸਰਕਾਰ ਦੀ ਜ਼ਿੰਮੇਵਾਰੀ ਹੈ। ਆਮ ਆਦਮੀ ਦੀ ਸਰਕਾਰ ਪੰਜਾਬ ਦੇ ਵਿਕਾਸ ’ਤੇ ਲੋਕਾਂ ਦੀ ਬਿਹਤਰੀ ਲਈ ਅਨੇਕਾਂ ਯੋਜਨਾਵਾਂ ਤਹਿਤ ਕੰਮ ਕਰ ਰਹੀ ਹੈ। ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ ਪੀ ਏ ਮੰਤਰੀ ਭੁੱਲਰ, ਵਰਿੰਦਰਜੀਤ ਸਿੰਘ ਹੀਰਾ ਭੁੱਲਰ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਸ਼ੋਸ਼ਲ ਮੀਡੀਆ ਇੰਚਾਰਜ ਮੋਹਿਤ ਅਰੋੜਾ, ਮਨਦੀਪ ਸਿੰਘ ਜੇਈ, ਠੇਕੇਦਾਰ ਪੰਨੂ, ਸਰਪੰਚ ਗੁਰਪ੍ਰਤਾਪ ਸਿੰਘ ਲਾਡੀ, ਸਰਪੰਚ ਗੁਰਪ੍ਰੀਤ ਸਿੰਘ ਪਨਗੋਟਾ, ਸਰਪੰਚ ਅਮਨਦੀਪ ਸ਼ਾਹ ਕੈਰੋਂ, ਸਰਪੰਚ ਸੋਨੂੰ ਕਿਰਤੋਵਾਲ, ਮਲਕੀਤ ਸਿੰਘ ਮੱਲੂ , ਤਰਸੇਮ ਲਾਲ ਸੂਤਰ ਵਾਲੇ, ਐਡਵੋਕੇਟ ਮਨਦੀਪ ਸਿੰਘ, ਗੁਰਸਿਮਰਨ ਸਿੰਘ ਵਿੱਕੀ ਛੀਨਾ ਸਮੇਤ ਇਲਾਕੇ ਦੇ ਲੋਕ ਹਾਜ਼ਰ ਸਨ।



