
ਬਸਤਰ (ਛੱਤੀਸਗੜ੍ਹ), 6 ਜਨਵਰੀ – ਪੁਲਿਸ ਨੇ ਪੱਤਰਕਾਰ ਮੁਕੇਸ਼ ਚੰਦਰਾਕਰ ਦੇ ਕਤਲ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਸ਼ੱਕੀ ਅਪਰਾਧ ਦੇ ਬਾਅਦ ਤੋਂ ਫ਼ਰਾਰ ਸੀ ਅਤੇ ਹੁਣ ਉਸਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਬਸਤਰ ਪੁਲਿਸ ਦੇ ਅਨੁਸਾਰ, ਦੋਸ਼ੀ ਦੀ ਪਛਾਣ ਸੁਰੇਸ਼ ਚੰਦਰਾਕਰ ਵਜੋਂ ਹੋਈ ਹੈ, ਨੂੰ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਐਤਵਾਰ ਰਾਤ ਨੂੰ ਹੈਦਰਾਬਾਦ ਤੋਂ ਗ੍ਰਿਫਤਾਰ ਕੀਤਾ ਹੈ। ਫਿਲਹਾਲ ਅਧਿਕਾਰੀ ਉਸ ਤੋਂ ਪੁੱਛਗਿੱਛ ਕਰ ਰਹੇ ਹਨ।



