
ਗੁਰਦਾਸਪੁਰ, 23 ਅਪ੍ਰੈਲ-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼ੁਰੂ ਏਐੱਨਟੀਐੱਫ ਟੀਮ ਵੱਲੋਂ ਗੁਪਤ ਸੂਚਨਾ ਦੇ ਅਧਾਰ ਤੇ ਫਤਿਹਗੜ ਚੂੜੀਆਂ-ਡੇਰਾ ਬਾਬਾ ਨਾਨਕ ਰੋਡ ‘ਤੇ ਸਥਿਤ ਨਾਲੇ ਕੋਲ ਇੱਕ ਸ਼ੱਕੀ ਮੋਟਰਸਾਇਕਲ ਸਵਾਰ ਨੂੰ ਗ੍ਰਿਫਤਾਰ ਕਰਕੇ 800 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਮੌਕੇ ਸਬ ਇੰਸਪੈਕਟਰ ਹਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਲਗਾਏ ਨਾਕੇ ਦੌਰਾਨ ਇਕ ਮੋਟਰਸਾਇਕਲ ਸਵਾਰ ਨੂੰ ਰੋਕ ਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 800 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।ਉਹਨਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਹੈਪੀ ਪੁੱਤਰ ਅਜੀਤ ਸਿੰਘ ਵਾਸੀ ਸ਼ਾਹਪੁਰ ਜਾਜਨ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਉਹਨਾਂ ਦੱਸਿਆ ਕਿ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।



