Punjab
ਫਰਜ਼ੀ GST ਬਿਲਿੰਗ ਘੁਟਾਲੇ ‘ਚ 107 ਕਰੋੜ ਰੁਪਏ ਦੀ ਧੋਖਾਧੜੀ ਦੇ ਮੁਲਜ਼ਮਾਂ ਨੂੰ ਜ਼ਮਾਨਤ, ਹਾਈ ਕੋਰਟ ਨੇ ਜਾਂਚ ਏਜੰਸੀਆਂ ਨੂੰ ਲਗਾਈ ਫਟਕਾਰ

ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 2 ਅਗਸਤ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 107 ਕਰੋੜ ਰੁਪਏ ਦੇ ਜੀਐਸਟੀ ਘੁਟਾਲੇ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਜਾਂਚ ਏਜੰਸੀਆਂ ਦੇ ਕੰਮ ਕਰਨ ਦੇ ਢੰਗ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਗ੍ਰਿਫ਼ਤਾਰੀ ਦੀ ਬਜਾਏ ਮਾਮਲੇ ਨੂੰ ਅੰਜਾਮ ਦੇਣ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਮੁਲਜ਼ਮਾਂ ‘ਤੇ ਫਰਜ਼ੀ ਕੰਪਨੀਆਂ ਬਣਾ ਕੇ 107 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਉਣ ਦਾ ਦੋਸ਼ ਹੈ।



