
ਫਰੀਦਕੋਟ, 27 ਜੁਲਾਈ : ਰਾਜ ਚੋਣ ਕਮਿਸ਼ਨ ਦੇ ਨੋਟੀਫਿਕੇਸ਼ਨ ਅਨੁਸਾਰ, ਪਿੰਡਾਂ ਵਿੱਚ ਬਾਕੀ ਰਹਿੰਦੇ ਪੰਚਾਂ ਅਤੇ ਸਰਪੰਚਾਂ ਦੀ ਚੋਣ ਲਈ ਅੱਜ ਵੋਟਿੰਗ ਹੋ ਰਹੀ ਹੈ। ਜਿਸ ਤਹਿਤ ਫਰੀਦਕੋਟ ਦੇ ਗੋਲੇਵਾਲਾ ਪਿੰਡ ਵਾਰਡ ਨੰਬਰ 2, ਬੀਹਲੇ ਵਾਲਾ ਵਾਰਡ ਨੰਬਰ 3, ਚੇਤ ਸਿੰਘ ਵਾਲਾ ਵਾਰਡ ਨੰਬਰ 3 ਅਤੇ ਵਾਰਡ ਨੰਬਰ 4, ਕਾਬਲ ਵਾਲਾ ਵਾਰਡ ਨੰਬਰ 1 ਦੇ ਪੋਲਿੰਗ ਸਟੇਸ਼ਨਾਂ ‘ਤੇ ਅੱਜ ਸਵੇਰੇ 8 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਬੰਧ ਮੁਕੰਮਲ ਕਰ ਲਏ ਹਨ। ਪੰਚ ਚੋਣਾਂ ਲਈ ਪਿੰਡ ਵਾਸੀਆਂ ਵਿੱਚ ਘੱਟ ਉਤਸ਼ਾਹ ਕਾਰਨ ਇਨ੍ਹਾਂ ਪੋਲਿੰਗ ਸਟੇਸ਼ਨਾਂ ‘ਤੇ 50 ਤੋਂ ਘੱਟ ਵੋਟਾਂ ਪਈਆਂ ਹਨ ਅਤੇ ਵੋਟਿੰਗ ਸ਼ਾਂਤੀਪੂਰਵਕ ਚੱਲ ਰਹੀ ਹੈ। ਜ਼ਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਵੋਟਿੰਗ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਨਤੀਜੇ ਅੱਜ ਸ਼ਾਮ ਨੂੰ ਹੀ ਐਲਾਨੇ ਜਾਣਗੇ।



