
ਫਰੀਦਕੋਟ, 18 ਫਰਵਰੀ- ਫ਼ਰੀਦਕੋਟ ਕੋਟਕਪੂਰਾ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਤੇਜ਼ ਰਫ਼ਤਾਰ ਬੱਸ ਟਰੱਕ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਸਵਾਰੀਆਂ ਨਾਲ ਭਰੀ ਬੱਸ ਸੇਮ ਨਾਲੇ ‘ਚ ਜਾ ਡਿੱਗੀ।ਮਿਲੀ ਜਾਣਕਾਰੀ ਅਨੁਸਾਰ ਹਾਦਸੇ ਵਿਚ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ 26 ਗੰਭੀਰ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।



