Punjab

ਫਲ ਸਬਜ਼ੀਆਂ ਦੀ ਪ੍ਰੋਸੈਸਿੰਗ ਲਈ ਸਕੂਲ ’ਚ ਲਾਇਆ ਜਾਗਰੂਕ ਕੈਂਪ

ਲੁਧਿਆਣਾ, 2 ਅਕਤੂਬਰ : : ਬੀਤੇ ਦਿਨੀਂ ਦਫਤਰ ਡਿਪਟੀ ਡਾਇਰੈਕਟਰ ਬਾਗਬਾਨੀ ਲੁਧਿਆਣਾ ਦੀ ਫਲ ਸੁਰਖਿਆ ਲੈਬਾਰਟਰੀ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਗੋਬਿੰਦ ਨਗਰ ਲੁਧਿਆਣਾ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਵਿਸ਼ੇ ’ਤੇ ਚਾਨਣਾ ਪਾਉਂਦਿਆਂ ਡਾ. ਜਸਪ੍ਰੀਤ ਕੌਰ ਗਿੱਲ ਸਿੱਧੂ ਬਾਗਬਾਨੀ ਵਿਕਾਸ ਅਫਸਰ ਨੇ ਫਲ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਅਤੇ ਪ੍ਰੀਜ਼ਰਵੇਸ਼ਨ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਰਸਾਇਣ ਮੁਕਤ ਘਰੇਲੂ ਬਗੀਚੀ, ਫਰੂਟ ਨਿਊਟਰਿਸ਼ਨ ਗਾਰਡਨ ਅਤੇ ਹਰਬਲ ਗਾਰਡਨ ਤਰੀਕੇ ਨੂੰ ਸਕੂਲੀ ਅਤੇ ਘਰੇਲੂ ਪੱਧਰ ਤੇ ਅਪਣਾਉਣ ਨਾਲ ਜਿੱਥੇ ਜੈਵਿਕ ਸਬਜ਼ੀਆਂ ਅਤੇ ਫਲਾਂ ਦੀ ਪੈਦਾਵਾਰ ਕਰ ਕੇ ਆਪਣੇ ਆਪ ਨੂੰ ਰੋਗ ਮੁਕਤ ਰੱਖਣ ਦੇ ਨਾਲ ਨਾਲ ਜਰੂਰੀ ਪੌਸ਼ਟਿਕ ਤੱਤਾਂ ਦੀ ਪੂਰਤੀ ਦਾ ਸਾਧਨ ਵੀ ਹੈ। ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਵੀ ਬਾਗਬਾਨੀ ਵਿਸ਼ੇ ਪ੍ਰਤੀ ਕਾਫੀ ਉਤਸ਼ਾਹ ਪਾਇਆ ਗਿਆ।

Related Articles

Leave a Reply

Your email address will not be published. Required fields are marked *

Back to top button