
ਨਵੀਂ ਦਿੱਲੀ, 10 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਏ.ਆਈ. ਐਕਸ਼ਨ ਸੰਮੇਲਨ ਦੀ ਸਹਿ-ਪ੍ਰਧਾਨਗੀ ਕਰਨ ਲਈ ਫਰਾਂਸ ਰਵਾਨਾ ਹੋ ਗਏ ਹਨ। ਫਰਾਂਸ ਦੇ ਰਾਸ਼ਟਰਪਤੀ ਮੈਕਰੋਂ ਅਤੇ ਪ੍ਰਧਾਨ ਮੰਤਰੀ ਮੋਦੀ ਫਰਾਂਸ ਵਿਚ ਪਹਿਲੇ ਭਾਰਤੀ ਕੌਂਸਲੇਟ ਦਾ ਉਦਘਾਟਨ ਕਰਨ ਅਤੇ ਅੰਤਰਰਾਸ਼ਟਰੀ ਥਰਮੋਨਿਊਕਲੀਅਰ ਪ੍ਰਯੋਗਾਤਮਕ ਰਿਐਕਟਰ ਪ੍ਰੋਜੈਕਟ ਦਾ ਦੌਰਾ ਕਰਨ ਲਈ ਮਾਰਸੇਲੀ ਵੀ ਜਾਣਗੇ। ਫਰਾਂਸ ਤੋਂ, ਉਹ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਦੇ ’ਤੇ ਸੰਯੁਕਤ ਰਾਜ ਅਮਰੀਕਾ ਦੇ ਦੋ ਦਿਨਾਂ ਦੌਰੇ ’ਤੇ ਵੀ ਜਾਣਗੇ।



