
ਬਾਲ ਕਿਸ਼ਨ
ਫ਼ਿਰੋਜ਼ਪੁਰ, 2 ਮਈ–ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਪੂਰੇ ਪੰਜਾਬ ਦੇ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਦਿੱਤੇ ਜਾਣ ਵਾਲੇ ਧਰਨੇ ਤਹਿਤ ਅੱਜ ਅੱਜ ਗੁਰਮੀਤ ਸਿੰਘ ਘੋੜੇ ਚੱਕ ਜ਼ਿਲ੍ਹਾ ਪ੍ਰਧਾਨ ਪੱਛਮੀ ਅਤੇ ਇਕਬਾਲ ਸਿੰਘ ਸੱਪਾਂਵਾਲੀ ਜ਼ਿਲ੍ਹਾ ਪ੍ਰਧਾਨ ਪੂਰਬੀ ਦੇ ਰਹਿਨੁਮਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪਿਆ ਗਿਆ। ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਗੁਰਮੀਤ ਸਿੰਘ ਘੋੜੇ ਚੱਕ ਜ਼ਿਲ੍ਹਾ ਪ੍ਰਧਾਨ ਪੱਛਮੀ ਅਤੇ ਇਕਬਾਲ ਸਿੰਘ ਸੱਪਾਂਵਾਲੀ ਨੇ ਕਿਹਾ ਕਿ ਬੀਕੇਯੂ ਏਕਤਾ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਵਿੱਚ ਹੋਈ ਗੜੇ੍ਹਮਾਰੀ ਅਤੇ ਵੱਖ–ਵੱਖ ਥਾਵਾਂ ’ਤੇ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ, ਜਿਵੇਂ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਲੈਪੋ, ਭਾਟੇ, ਨਿਧਾਨਾ, ਸਰੂਪੇ ਵਾਲਾ, ਵਸਤੀ ਲਾਭ ਸਿੰਘ ਵਾਲਾ, ਝਾਵਲੇ, ਕਰਕਾਂਦੀ, ਚੱਪਾ ੜਿੱਕੀ, ਦਿਲਾ ਰਾਮ ਝੋਕ ਮੋੜੇ ਅਤੇ ਗਹਿਰੀ ਦੇ ਕਿਸਾਨ ਆਪਣੀਆਂ ਅੱਖਾਂ ਦੇ ਸਾਹਮਣੇ ਆਪਣੀ ਬਰਬਾਦੀ ਦੇ ਮੰਜ਼ਰ ਨੂੰ ਵੇਖਣ ਲਈ ਮਜ਼ਬੂਰ ਹੋਇਆ। ਉਨ੍ਹਾਂ ਕਿਹਾ ਕਿ ਕਣਕ ਦੀ ਫ਼ਸਲ ਨੂੰ ਬੇਮੌਸਮੀ ਬਰਸਾਤ, ਅੱਗ ਦੀਆਂ ਘਟਨਾਵਾਂ ਤੋਂ ਇਲਾਵਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਦੇ ਕਿਸਾਨਾਂ ਦੀ ਕਣਕ ਕਰਨਾਲ ਬੰਟ ਨਾਂਅ ਦੀ ਬਿਮਾਰੀ ਨਾਲ ਵੀ ਬਰਬਾਦ ਹੋਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਜੇ ਤੱਕ ਬਰਬਾਦ ਹੋਈ ਫ਼ਸਲ ਦੀ ਗਿਰਦਾਵਰੀ ਤੱਕ ਨਹੀਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸਾਂਝੇ ਫੋਰਮ ਵਲੋਂ ਕਿਸਾਨਾਂ ਦੀ ਕਣਕ ਦੇ ਮੁਆਵਜ਼ੇ ਦੇ ਸਬੰਧ ਵਿੱਚ ਅਤੇ ਨਾਲ ਹੀ ਕਿਸਾਨੀ ਅੰਦੋਲਨ ਨੂੰ ਤਹਿਸ–ਨਹਿਸ ਕਰਨ ਮੌਕੇ ਕਿਸਾਨਾਂ ਦੇ ਘਰੇਲੂ ਸਾਮਾਨ ਦੀ ਹੋਈ ਚੋਰੀ ਟਰਾਲੀਆਂ, ਕੂਲਰਾਂ ਵਾਸਿੰਗ ਮਸ਼ੀਨਾਂ ਰਸੋਈ ਦਾ ਸਮਾਨ ਗੈਸ ਸਿਲੰਡਰ ਆਦਿ ਦੇ ਸਬੰਧ ਵਿਚ ਪੰਜਾਬ ਦੇ ਨਾਲ–ਨਾਲ ਹਰਿਆਣਾ ਰਾਜਸਥਾਨ ਵਿਚ ਵੀ ਅੱਜ 2 ਮਈ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਧਰਨਾ ਪ੍ਰਦਰਸ਼ਨ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਬਰਬਾਦ ਹੋਈ ਫ਼ਸਲ ਦੇ ਮੁਆਵਜ਼ੇ ਨੂੰ ਲੈ ਕੇ ਅਤੇ ਚੋਰੀ ਹੋਏ ਸਮਾਨ ਦੀ ਭਰਪਾਈ ਲਈ ਮੰਗ ਪੱਤਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਮੰਨੀ ਹੋਈ ਮੰਗ ਮੁਤਾਬਕ ਗੰਨਾ ਕਿਸਾਨਾਂ ਨੂੰ 61 ਰੁਪਏ ਪ੍ਰਤੀ ਕੁਇੰਟਲ ਮੁਨਾਫ਼ੇ ਬਣਦੀ ਰਾਸ਼ੀ ਦਿੱਤੀ ਜਾਵੇ। ਇਸ ਮੌਕੇ ਆਪਣੇ ਹੀ ਸਾਥੀਆਂ ਵੱਲੋਂ ਕਿਸਾਨ ਮੋਰਚੇ ਸਬੰਧੀ ਜਗਜੀਤ ਸਿੰਘ ਡੱਲੇਵਾਲ ’ਤੇ ਲਗਾਏ ਜਾ ਰਹੇ ਦੋਸ਼ਾਂ ਨੂੰ ਉਨ੍ਹਾਂ ਤੱਥਹੀਣ ਅਤੇ ਬੇਬੁਨਿਆਦ ਦੱਸਿਆ ਅਤੇ ਕਿਹਾ ਕਿ ਹਰ ਅੰਦੋਲਨ ਨੂੰ ਲੜਨ ਤੋਂ ਬਾਅਦ ਸਾਰੇ ਆਗੂਆਂ ਵੱਲੋਂ ਅੰਦੋਲਨ ਵਿਚ ਰਹੀਆਂ ਕਮੀਆਂ ਜਾਂ ਪ੍ਰਾਪਤੀਆਂ ਦੇ ਸਬੰਧ ਵਿਚ ਇਕ ਰੀਵਿਊ ਮੀਟਿੰਗ ਕੀਤੀ ਜਾਂਦੀ ਹੈ ਅਤੇ ਇਸ ਮੋਰਚੇ ਦੇ ਸਬੰਧ ਵਿਚ ਵੀ ਆਉਣ ਵਾਲੇ ਦਿਨਾਂ ਵਿਚ ਇੱਕ ਰੀਵਿਊ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਾਥੀ ਆਗੂ ਜਾਂ ਕਿਸਾਨ ਪਾਸ ਕੋਈ ਤੱਥਾਂ ਅਧਾਰਤ ਕਿਸੇ ਵੀ ਆਗੂ ਦੇ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦਾ ਸਬੂਤ ਸਾਹਮਣੇ ਆਵੇਗਾ ਤਾਂ ਉਸ ਆਗੂ ’ਤੇ ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਿਕ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟੇਗਾ। ਉਨ੍ਹਾਂ ਮੋਰਚੇ ਸਬੰਧੀ ਗ਼ਲਤ ਬਿਆਨਬਾਜ਼ੀਆਂ ਕਰਨ ਵਾਲੇ ਕਿਸਾਨ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਮੋਰਚੇ ਪ੍ਰਤੀ ਜਾਂ ਮੋਰਚੇ ਦੇ ਕਿਸੇ ਆਗੂ ਪ੍ਰਤੀ ਕੋਈ ਸ਼ਿਕਾਇਤ ਹੈ ਤਾਂ ਹੋਣ ਵਾਲੀ ਰੀਵਿਊ ਮੀਟਿੰਗ ਵਿੱਚ ਆਪਣੀ ਗੱਲ ਜ਼ਰੂਰ ਰੱਖਣ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਨਾਲ 4 ਮਈ ਨੂੰ ਕਿਸਾਨਾਂ ਦੀ ਹੋਣ ਵਾਲੀ ਮੀਟਿੰਗ ਸਬੰਧੀ ਉਨ੍ਹਾਂ ਕੇਂਦਰ ਸਰਕਾਰ ਨੂੰ ਇੱਕ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਇਸ ਹੋਣ ਵਾਲੀ ਮੀਟਿੰਗ ਵਿੱਚ ਕੇਂਦਰ ਸਰਕਾਰ ਦੇ ਨੁਮਾਇੰਦੇ ਅਤੇ ਕਿਸਾਨਾਂ ਤੋਂ ਇਲਾਵਾ ਪੰਜਾਬ ਸਰਕਾਰ ਦਾ ਕੋਈ ਵੀ ਅਧਿਕਾਰੀ ਜਾਂ ਨੁਮਾਇਦਾ ਮੀਟਿੰਗ ਵਿੱਚ ਸ਼ਾਮਲ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੀ ਮੀਟਿੰਗ ਦੌਰਾਨ ਕਿਸਾਨਾਂ ਨੂੰ ਭਰੋਸੇ ਵਿਚ ਲੈ ਕੇ ਕਿਸਾਨਾਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ ਅਤੇ ਉਹ ਨਹੀਂ ਚਾਹੁੰਦੇ ਕਿ ਕਿਸਾਨਾਂ ਨਾਲ ਕੇਂਦਰ ਸਰਕਾਰ ਦੀ ਮੀਟਿੰਗ ਵਿਚ ਪੰਜਾਬ ਸਰਕਾਰ ਦੇ ਅਧਿਕਾਰੀ ਜਾਂ ਮੰਤਰੀ ਸ਼ਾਮਲ ਹੋਣ। ਇਸ ਸਮੇਂ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਪੂਰਬੀ ਇਕਬਾਲ ਸਿੰਘ ਸੱਪਾਂਵਾਲੀ, ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਘੋੜੇ ਚੱਕ ਫਿਰੋਜ਼ਪੁਰ ਪੱਛਮੀ, ਸਾਬ ਸਿੰਘ ਬਲਾਕ ਪ੍ਰਧਾਨ ਮਮਦੋਟ, ਰਣਜੀਤ ਸਿੰਘ ਪ੍ਰੈਸ ਸਕੱਤਰ ਬਲਾਕ ਮਮਦੋਟ ਫ਼ਿਰੋਜ਼ਪੁਰ, ਕਾਰਜ਼ ਸਿੰਘ ਜਰਨਲ ਸਕੱਤਰ ਬਲਾਕ ਮਮਦੋਟ, ਜੱਜ ਸਿੰਘ ਹਾਮਦ ਸਲਾਹਕਾਰ ਬਲਾਕ ਮਮਦੋਟ, ਜਸਕਰਨ ਸਿੰਘ ਯੂਥ ਆਗੂ ਬਲਾਕ ਗੁਰੂ ਹਰਸਹਾਏ , ਚੰਦਰ ਘਧਾਰੀ ਬਲਾਕ ਪ੍ਰਧਾਨ ਮੱਖੂ, ਗੁਰਮੀਤ ਸਿੰਘ ਬਲਾਕ ਪ੍ਰਧਾਨ ਸ਼ਹਿਰੀ 2 ,ਕੁਲਜੀਤ ਸਿੰਘ ਭੋਲਾ ਰਹੀਮੇ ਕੇ, ਮਹਿੰਦਰ ਸਿੰਘ ਫੋਜੀ, ਜਗਦੀਸ਼ ਲਾਲ ਬੱਟੀ, ਬਗੀਚ ਚੰਦ ਬੱਟੀ, ਮਿਹਰਬਾਨ ਸਿੰਘ ਇਕਾਈ ਪ੍ਰਧਾਨ, ਜਗੀਰ ਸਿੰਘ ਇਕਾਈ ਪ੍ਰਧਾਨ, ਸ਼ਿੰਦਰ ਇਕਾਈ ਪ੍ਰਧਾਨ, ਸਲਵਿੰਦਰ ਸਿੰਘ ਵਿਰਕ ਡਾ: ਸਤਪਾਲ ਸਿੰਘ, ਇਕਾਈ ਪ੍ਰਧਾਨ ਦਾਰਾ ਸਿੰਘ, ਬਚਨ ਸਿੰਘ , ਕਰਮਜੀਤ ਸਿੰਘ ਇਕਾਈ ਪ੍ਰਧਾਨ, ਮੱਘਰ ਸਿੰਘ ਫਿੱਡੇ, ਸ਼ਿੰਦਰਪਾਲ ਸਿੰਘ ਇਕਾਈ ਪ੍ਰਧਾਨ, ਗੁਰਮੇਜ ਸਿੰਘ ਇਕਾਈ ਪ੍ਰਧਾਨ, ਜਗਰੂਪ ਸਿੰਘ ਇਕਾਈ ਪ੍ਰਧਾਨ, ਆਦਿ ਆਗੂ ਹਾਜ਼ਰ ਸਨ।



