
ਫ਼ਾਜ਼ਿਲਕਾ, 12 ਜਨਵਰੀ– ਫ਼ਾਜ਼ਿਲਕਾ ਵਿਚ ਇਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿਸ ਵਿਚ ਇਕ ਬਜ਼ੁਰਗ ਔਰਤ ਨੂੰ ਘਰ ਵਿਚ ਦਾਖ਼ਲ ਹੋ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੁੱਟ ਤੋਂ ਪਹਿਲਾਂ ਘਰ ਵਿਚ ਮੌਜੂਦ ਬਜ਼ੁਰਗ ਜੋੜੇ ਨੂੰ ਬੰਧਕ ਬਣਾਇਆ ਗਿਆ ਅਤੇ ਘਰ ਦੇ ਹਰ ਹਿੱਸੇ ਵਿਚੋਂ ਲੁੱਟ ਕੀਤੀ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਅਤੇ ਫੋਰੈਂਸਿਕ ਟੀਮ ਨੇ ਮੌਕੇ ਉਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬਜ਼ੁਰਗ ਜੋੜੇ ਦਾ ਪਰਿਵਾਰ ਵਿਦੇਸ਼ ਵਿਚ ਰਹਿੰਦਾ ਹੈ ਅਤੇ ਬਜ਼ੁਰਗ ਜੋੜਾ ਘਰ ਵਿਚ ਇਕੱਲਾ ਸੀ। ਵਾਰਦਾਤ ਫ਼ਾਜ਼ਿਲਕਾ ਦੇ ਪਿੰਡ ਬੰਨਵਾਲਾ ਹਨੁਵੰਤਾ ਦੀ ਹੈ।



