Punjab

ਫ਼ਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 23 ਕਿੱਲੋ 177 ਗ੍ਰਾਮ ਅਫੀਮ ਤੇ ਕਾਰ ਸਮੇਤ ਦੋ ਗ੍ਰਿਫ਼ਤਾਰ

ਫ਼ਿਰੋਜ਼ਪੁਰ, 11 ਜਨਵਰੀ (ਬਾਲ ਕਿਸ਼ਨ)–: ਸੌਮਿਆ ਮਿਸ਼ਰਾ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਿਰੋਜਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਾਜ ਵਿਰੋਧੀ ਮਾੜੇ ਅਨਸਰਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਵਾਰਦਾਤਾਂ ਨੂੰ ਪੂਰੀ ਤਰਾਂ ਠੱਲ੍ਹ ਪਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਾਨੂੰਨ ਨੂੰ ਕਿਸੇ ਤਰ੍ਹਾਂ ਵੀ ਆਪਣੇ ਹੱਥ ਵਿੱਚ ਲੈਣ ਵਾਲੇ ਅਪਰਾਧੀਆਂ ਖਿਲਾਫ ਤੁਰੰਤ ਕਾਰਵਾਈ ਲਈ ਜਿਲ੍ਹਾ ਪੁਲਿਸ ਪੂਰੀ ਤਰਾਂ ਵਚਨਬੱਧ ਹੈ। ਜਿਲ੍ਹਾ ਦੇ ਸਮੂਹ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਸਪੈਸ਼ਲ ਟੀਮਾਂ ਬਣਾਈਆਂ ਗਈਆਂ ਹਨ, ਜੋ ਮੁਸਤੈਦੀ ਨਾਲ ਪੂਰੇ ਏਰੀਆ ਵਿੱਚ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰ ਰਹੀਆਂ ਹਨ। ਇਸੇ ਤਰ੍ਹਾਂ ਰਣਧੀਰ ਕੁਮਾਰ ਆਈ.ਪੀ.ਐਸ., ਐਸ.ਪੀ. (ਇੰਨਵੈ.) ਫਿਰੋਜਪੁਰ ਦੇ ਦਿਸ਼ਾਨਿਰਦੇਸ਼ ਅਤੇ ਫਤਿਹ ਸਿੰਘ ਬਰਾੜ, ਪੀ.ਪੀ.ਐਸ., ਉਪ ਕਪਤਾਨ ਪੁਲਿਸ (ਡੀ) ਫਿਰੋਜਪੁਰ ਜੀ ਦੀ ਰਹਿਨੁਮਾਈ ਹੇਠ ਇੰਸਪੈਕਟਰ ਮੋਹਿਤ ਧਵਨ, ਇੰਚਾਰਜ ਸੀ.ਆਈ.ਏ. ਸਟਾਫ ਫਿਰੋਜਪੁਰ ਦੀ ਯੋਗ ਅਗਵਾਈ ਹੇਠ ਸੀ.ਆਈ.ਏ ਸਟਾਫ ਫਿਰੋਜਪੁਰ ਦੀ ਟੀਮ ਨੇ 02 ਸਮੱਗਲਰਾ ਨੂੰ ਗਿ੍ਰਫਤਾਰ ਕੀਤੇ ਜਿੰਨਾ ਪਾਸੋ 23 ਕਿਲੋ 177 ਗ੍ਰਾਮ ਅਫੀਮ ਅਤੇ ਇੱਕ ਕਾਰ ਮਾਰਕਾ ਹੁਡਾਇਆ ਕਰੇਟਾ ਬ੍ਰਾਮਦ ਕਰਕੇ ਦੋਸ਼ੀ ਸੁੱਚਾ ਸਿੰਘ ਅਤੇ ਸਾਰਜ ਸਿੰਘ ਦੇ ਖਿਲਾਫ ਥਾਣਾ ਤਲਵੰਡੀ ਭਾਈ ਵਿਖੇ ਮੁੱਕਦਮਾ ਨੰਬਰ 02 ਮਿਤੀ 10-01-2025 ਅ/ਧ 18/61/85 ਐਨ.ਡੀ.ਪੀ.ਐਸ ਐਕਟ ਥਾਣਾ ਤਲਵੰਡੀ ਭਾਈ ਵਿਖੇ ਦਰਜ ਰਜਿਸਟਰ ਕੀਤਾ ਗਿਆ ਹੈ ਦੋਸ਼ੀਆਨ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾ ਜੋ ਅਗਲੀ ਤਫਤੀਸੁ ਅਮਲ ਵਿੱਚ ਲਿਆਦੀ ਜਾ ਸਕੇ।

Related Articles

Leave a Reply

Your email address will not be published. Required fields are marked *

Back to top button