
ਲੁਧਿਆਣਾ, 17 ਜਨਵਰੀ– ਹਮੇਸ਼ਾ ਹੀ ਵਿਵਾਦਾਂ ਵਿਚ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਅੱਜ ਪੂਰੇ ਦੇਸ਼ ਭਰ ਵਿਚ ਰਿਲੀਜ਼ ਹੋਣ ਜਾ ਰਹੀ ਹੈ ਪਰ ਅੱਜ ਲੁਧਿਆਣਾ ਦੇ ਸਿਨੇਮਾ ਘਰਾਂ ਦੇ ਬਾਹਰ ਸਿੱਖ ਸੰਗਠਨਾਂ ਵਲੋਂ ਇਸ ਫ਼ਿਲਮ ਦਾ ਸਖਤ ਤੌਰ ਤੇ ਵਿਰੋਧ ਕੀਤਾ ਜਾ ਰਿਹਾ ਹੈ। ਵਿਰੋਧ ਕਰ ਰਹੇ ਸਿੱਖ ਸੰਗਠਨਾਂ ਦੇ ਆਗੂਆਂ ਨੇ ਕਿਹਾ ਇਸ ਫ਼ਿਲਮ ਨੂੰ ਕਿਸੇ ਵੀ ਕੀਮਤ ’ਤੇ ਰਿਲੀਜ਼ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਕੰਗਨਾ ਦੀ ਫ਼ਿਲਮ ਸਿੱਖਾਂ ਦੇ ਕਿਰਦਾਰ ਨੂੰ ਗਲਤ ਢੰਗ ਦੇ ਨਾਲ ਦਰਸ਼ਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਸਿਨੇਮਾ ਘਰਾਂ ਦੇ ਮਾਲਕਾਂ ਨੂੰ ਵੀ ਸਖ਼ਤ ਚਿਤਾਵਨੀ ਦਿੱਤੀ।



