
ਬਠਿੰਡਾ, 19 ਅਗਸਤ : ਹਥਿਆਰਾਂ ਦੀ ਸ਼ਰ੍ਹੇਆਮ ਨੁਮਾਇਸ਼ ਕਰਦਿਆਂ ਹਵਾਈ ਫਾਇਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਪਾਉਣ ਵਾਲੇ ਇਕ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਗੋਨਿਆਨਾ ਖੁਰਦ ਦੇ ਜਸਪ੍ਰੀਤ ਸਿੰਘ ਨੇ ਆਪਣੇ ਹਥਿਆਰ ਨਾਲ ਹਵਾਈ ਫਾਇਰਿੰਗ ਕਰਦਿਆਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਹੈ, ਜਿਸ ਕਾਰਨ ਲੋਕਾਂ ’ਚ ਦਹਿਸ਼ਤ ਪਾਈ ਗਈ ਹੈ ਅਤੇ ਸ਼ਰੇਆਮ ਹਥਿਆਰਾਂ ਦੀ ਨੁਮਾਇਸ਼ ਕਰਕੇ ਕਾਨੂੰਨ ਦਾ ਉਲੰਘਣ ਕੀਤਾ ਗਿਆ ਹੈ। ਥਾਣਾ ਨੇਹੀਆਂਵਾਲਾ ਦੇ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਜਸਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।



