
ਫਿਰੋਜ਼ਪੁਰ, 12 ਫਰਵਰੀ (ਬਾਲ ਕਿਸ਼ਨ)- ਤਲਵੰਡੀ ਭਾਈ ਦੇ ਅਧੀਨ ਆਉਂਦੇ ਪਿੰਡ ਪਤਲੀ ਵਿਖੇ ਇਕ ਨੌਜਵਾਨ ਨੂੰ ਫਾਇਰ ਬ੍ਰਿਗੇਡ ਮਹਿਕਮਾ ਵਿਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ 4 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਤਲਵੰਡੀ ਭਾਈ ਪੁਲਿਸ ਨੇ 4 ਲੋਕਾਂ ਖਿਲਾਫ 420, 406, 120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲੋਰ ਸਿੰਘ ਨੇ ਦੱਸਿਆ ਕਿ ਦਰਖਾਸਤ/ਯੂਆਈਡੀ ਨਬੰਰ 483407 ਰਾਹੀਂ ਜਗਮੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਪਤਲੀ ਨੇ ਦੱਸਿਆ ਕਿ ਦੋਸ਼ੀਅਨ ਸੁੱਖਾ ਸਿੰਘ ਉਰਫ ਸੁੱਖ ਗਿੱਲ, ਲਾਲੀ, ਮਹਿਤਾਬ ਸਿੰਘ ਪੁੱਤਰਾਨ ਗੁਰਪ੍ਰੀਤ ਸਿੰਘ, ਅਮਨਦੀਪ ਕੌਰ ਉਰਫ ਦੀਪ ਪਤਨੀ ਸੁੱਖਾ ਸਿੰਘ ਵਾਸੀਅਨ ਬੁੱਟ ਜ਼ਿਲ੍ਹਾ ਫਿਰੋਜ਼ਪੁਰ ਨੇ ਹਮਮਸ਼ਵਰਾ ਹੋ ਕੇ ਉਸ ਨੂੰ ਫਾਇਰ ਬ੍ਰਿਗੇਡ ਮਹਿਕਮਾ ਵਿਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਉਸ ਦੇ ਪੜ੍ਹਾਈ ਦੇ ਸਰਟੀਫਿਕੇਟ ਲੈ ਲਏ ਤੇ ਉਸ ਨਾਲ 4 ਲੱਖ ਰੁਪਏ ਦੀ ਠੱਗੀ ਮਾਰੀ ਹੈ। ਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।



