
ਫਾਜ਼ਿਲਕਾ, 25 ਅਗਸਤ : ਤੇਜ਼ ਰਫ਼ਤਾਰ ਸਕਾਰਪੀਓ ਨੇ ਇੱਕ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਜਦੋਂ ਕਿ ਦੋ ਸਾਥੀ ਜ਼ਖ਼ਮੀ ਹੋ ਗਏ। ਇਹ ਹਾਦਸਾ ਦੇਰ ਰਾਤ ਅਬੋਹਰ-ਸ਼੍ਰੀਗੰਗਾਨਗਰ ਸੜਕ ਤੇ ਪਿੰਡ ਸੈਦਾਂਵਾਲੀ ਨੇੜੇ ਵਾਪਰਿਆ। ਕਿੱਕਰਖੇੜਾ ਦਾ ਰਹਿਣ ਵਾਲਾ 24 ਸਾਲਾ ਪ੍ਰਵੀਨ ਕੁਮਾਰ ਆਪਣੇ ਦੋ ਸਾਥੀਆਂ ਸੁਰੇਂਦਰ ਅਤੇ ਇੱਕ ਹੋਰ ਵਿਅਕਤੀ ਨਾਲ ਮੋਟਰ ਸਾਈਕਲ ਤੇ ਸਵਾਰ ਸਨ ।ਉਹ ਕੰਮ ਤੋਂ ਬਾਅਦ ਸੈਦਾਂਵਾਲੀ ਤੋਂ ਆਪਣੇ ਪਿੰਡ ਵਾਪਸ ਆ ਰਹੇ ਸਨ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਸਕਾਰਪੀਓ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਤਿੰਨੋਂ ਸੜਕ ‘ ਤੇ ਡਿੱਗ ਪਏ। ਆਸ-ਪਾਸ ਦੇ ਲੋਕਾਂ ਨੇ ਜ਼ਖ਼ਮੀਆਂ ਨੂੰ ਦੇਖਿਆ ਅਤੇ 108 ਐਂਬੂਲੈਂਸ ਨੂੰ ਸੂਚਿਤ ਕੀਤਾ ਤੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਤਿੰਨਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਹਸਪਤਾਲ ਰੈਫਰ ਕਰ ਦਿੱਤਾ। ਪਰਿਵਾਰ ਜ਼ਖ਼ਮੀਆਂ ਨੂੰ ਸ਼੍ਰੀ ਗੰਗਾਨਗਰ ਲੈ ਜਾ ਰਿਹਾ ਸੀ। ਰਸਤੇ ਵਿੱਚ ਪ੍ਰਵੀਨ ਕੁਮਾਰ ਦੀ ਮੌਤ ਹੋ ਗਈ। ਪੁਲਿਸ ਨੇ ਪ੍ਰਵੀਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ।



